ਕੁੱਟਮਾਰ ਦੇ ਦੋਸ਼ ਹੇਠ 23 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ 23 ਵਿਅਕਤੀਆਂ ਖਿਲਾਫ ਕੇਸ ਦਰਜ
Publish Date: Thu, 29 Jan 2026 05:29 PM (IST)
Updated Date: Thu, 29 Jan 2026 05:31 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ’ਚ 23 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਲਾਭ ਸਿੰਘ ਵਾਸੀ ਪਿੰਡ ਕਰਮਗੜ ਸਤਰਾਂ ਨੇ ਦੱਸਿਆ ਕਿ ਓਂਕਾਰ ਸਿੰਘ, ਉਸ ਦੇ ਪੁੱਤਰ ਹਰਕ੍ਰਿਸ਼ਨ ਸਿੰਘ ਅਤੇ ਪਤਨੀ ਕਮਲਜੀਤ ਕੌਰ ਵਾਸੀ ਕਰਮਗੜ ਸਤਰਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਕੁੱਟਮਾਰ ਦਾ ਕਾਰਨ ਪਾਣੀ ਦਾ ਮਸਲਾ ਹੈ। ਇਸ ਤਰ੍ਹਾਂ ਹੀ ਥਾਣਾ ਰਾਮਾਂ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਹਰਪ੍ਰੀਤ ਸਿੰਘ ਵਾਸੀ ਬੰਗੀ ਦੀਪਾ ਨੇ ਦੱਸਿਆ ਕਿ ਉਹ ਸੇਖੂ ਕੋਚ ਬੱਸ ’ਤੇ ਕੰਡਕਟਰ ਲੱਗਾ ਹੋਇਆ ਹੈ। ਪੀੜਤ ਨੇ ਦੱਸਿਆ ਕਿ 24 ਜਨਵਰੀ ਨੂੰ ਉਹ ਬੱਸ ਦੀ ਪਿਛਲੀ ਤਾਕੀ ਵਿਚ ਖੜ੍ਹਾ ਸੀ ਕਿ ਇਸ ਦੌਰਾਨ ਹੀ ਅਜੈ ਸਿੰਘ, ਜੱਸੂ ਸਿੰਘ, ਗੁਰਾ ਸਿੰਘ ਵਾਸੀ ਪਿੰਡ ਸ਼ੇਰਗੜ੍ਹ, ਜਸਵਿੰਦਰ ਸਿੰਘ, ਬਲਦੀਪ ਸਿੰਘ, ਪੱਪੂ ਸਿੰਘ, ਬੀਰੂ ਸਿੰਘ ਵਾਸੀਆਨ ਪਿੰਡ ਬੰਗੀ ਦੀਪਾ ਸਿੰਘ ਆਪਣੇ 13 ਅਣਪਛਾਤੇ ਸਾਥੀਆਂ ਸਮੇਤ ਵੱਖ-ਵੱਖ ਵ੍ਹੀਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਉਸ ਨੂੰ ਧੱਕੇ ਨਾਲ ਬੱਸ ਵਿੱਚੋਂ ਲਾ ਕੇ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਲਿਆ ਅਤੇ ਅਗਵਾ ਕਰ ਕੇ ਲੈ ਗਏ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।