ਸੁਸਾਇਟੀ ਨੇ 77ਵਾਂ ਗਣਤੰਤਰ ਦਿਵਸ ਮਨਾਇਆ
ਸੁਸਾਇਟੀ ਵੱਲੋਂ 77ਵਾਂ ਗਣਤੰਤਰ ਦਿਵਸ ਮਨਾਇਆ
Publish Date: Thu, 29 Jan 2026 06:37 PM (IST)
Updated Date: Thu, 29 Jan 2026 06:40 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਸ਼ਹੀਦ ਜਰਨੈਲ ਸਿੰਘ ਰਾਠੌਰ ਚੌਕ ’ਚ 77ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਮਾਜ ਸੇਵੀ ਮੋਤੀ ਲਾਲ ਪੰਸਾਰੀ ਅਤੇ ਸ਼ਸ਼ੀ ਸਿੱਕਾ ਵੱਲੋਂ ਨਿਭਾਈ ਗਈ। ਇਸ ਤੋਂ ਬਾਅਦ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਇਵਨਿੰਗ ਸਕੂਲ ਦੇ ਬੱਚਿਆਂ ਦੁਆਰਾ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਸੇਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜਨਵਰੀ 1950 ਨੂੰ ਦੇਸ ਦੇ ਸੰਵਿਧਾਨ ਨੂੰ ਲਾਗੂ ਕੀਤਾ ਗਿਆ ਸੀ। ਇਸ ਕਰਕੇ ਇਸ ਦਿਨ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਦਿਵਸ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ, ਜੋਗਿੰਦਰ ਸਿੰਘ ਲੈਕਚਰਾਰ, ਜੀਤ ਸਿੰਘ, ਵਿਜੇ ਅਰੋੜਾ, ਜੋਗਿੰਦਰ ਸਿੰਘ, ਬਲਜੀਤ ਫੌਜੀ, ਹਰਜਿੰਦਰ ਰਾਣਾ, ਹਰਜੀਤ ਸਿੰਘ ਰਾਜੂ, ਮਹਿੰਦਰ ਸਿੰਘ ਐੱਫਸੀਆਈ, ਗੁਰਮੀਤ ਸਿੰਘ ਗਾਲਾ, ਰਾਮ ਜੀ ਲਾਲ, ਗੁਰਚਰਨ ਸਿੰਘ ਗੋਬਿੰਦਪੁਰਾ, ਰਾਜੂ ਅਫਰਨੀਚਰ ਵਾਲੇ, ਜਤਿੰਦਰ ਕੁਮਾਰ, ਜਸਵੀਰ ਸਿੰਘ, ਰਮੇਸ਼ ਕੁਮਾਰ ਕੈਟ ਵਾਲੇ, ਤਰਸੇਮ ਸਿੰਘ, ਰੋਸ਼ਨ ਸੇਵਾਦਾਰ, ਟੀਚਰ ਬਲਜੀਤ ਕੌਰ ਰੋਮਾਣਾ, ਜਸਵਿੰਦਰ ਕੌਰ ਆਦਿ ਮੌਜੂਦ ਸਨ। ਇਸ ਮੌਕੇ ਸ਼ਸ਼ੀ ਸਿੱਕਾ ਵੱਲੋਂ ਇਵਨਿੰਗ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਗਰਮ ਕੰਬਲ ਅਤੇ ਲੱਡੂ ਵੰਡੇ ਗਏ।