ਲੜਕੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਲੜਕੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
Publish Date: Thu, 29 Jan 2026 11:14 PM (IST)
Updated Date: Thu, 29 Jan 2026 11:16 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਥਾਣਾ ਸੰਗਤ ਦੇ ਪਿੰਡ ਕੋਟਗੁਰੂ ਵਿਖੇ ਇਕ ਨਾਬਾਲਿਗ ਲੜਕੀ ਵੱਲੋਂ ਆਪਣੇ ਹੀ ਘਰ ’ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ। ਮੌਕੇ ’ਤੇ ਮੌਜੂਦ ਮ੍ਰਿਤਕ ਲੜਕੀ ਦੇ ਤਾਇਆ ਵੱਲੋਂ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ, ਜਿਸ ਨੇ ਆਪਣੇ ਘਰ ਦੇ ਕਮਰੇ ਦੀ ਛੱਤ ਵਿਚ ਪਾਏ ਸਰੀਏ ਨਾਲ ਗਲ ਚ ਚੁੰਨੀ ਪਾਕੇ ਫਾਹਾ ਲਗਾ ਲਿਆ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।