ਨਸ਼ਾ ਤਸ਼ਕਰੀ ਦੇ ਦੋਸ਼ ’ਚ 9 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 9 ਜਣੇ ਕਾਬੂ
Publish Date: Fri, 30 Jan 2026 04:22 PM (IST)
Updated Date: Sat, 31 Jan 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰੀ ਦੇ ਦੋਸ਼ ’ਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਬਾਦਲ ਰੋਡ ਪੁਲ ਨੇੜੇ ਨਾਕੇਬੰਦੀ ਦੌਰਾਨ ਮਲੋਟ ਦੇ ਪਿੰਡ ਜੋਗੀਆਵਾਲਾ ਵਾਸੀ ਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਨੇਹੀਆਂਵਾਲਾ ਪੁਲਿਸ ਨੇ ਪਿੰਡ ਹਰਰਾਏਪੁਰ ਵਾਸੀ ਜਗਦੇਵ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਪੂਹਲੀ ਤੋਂ ਭੁੱਚੋ ਮੰਡੀ ਵਾਸੀ ਲਵਪ੍ਰੀਤ ਸਿੰਘ ਨੂੰ 2.70 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ ਜਦਕਿ ਇਸੇ ਥਾਣੇ ਦੀ ਪੁਲਿਸ ਨੇ ਪਿੰਡ ਚੱਕ ਰਾਮ ਸਿੰਘ ਵਾਲਾ ਤੋਂ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਾਸੀ ਕਾਕਾ ਸਿੰਘ ਨੂੰ 35 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਭਗਤਾ ਭਾਈਕਾ ਵਾਸੀ ਲੱਧੂ ਸਿੰਘ ਨੂੰ 80 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਰਾਮਪੁਰਾ ਵਾਸੀ ਸੁਖਚੈਨ ਸਿੰਘ ਨੂੰ 525 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਚਾਉਕੇ ਤੋਂ ਮਨਜੀਤ ਸਿੰਘ ਨੂੰ 200 ਲੀਟਰ ਲਾਹਨ ਅਤੇ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਪੁਲਿਸ ਨੇ ਤਲਵੰਡੀ ਸਾਬੋ ਵਾਸੀ ਗੁਰਵਿੰਦਰ ਸਿੰਘ ਨੂੰ 3 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੇ ਪਿੰਡ ਸੁਖਲਧੀ ਵਾਸੀ ਲਵਦੀਪ ਸਿੰਘ ਤੇ ਆਕਾਸ਼ਦੀਪ ਸਿੰਘ ਨੂੰ 6.06 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।