ਪੰਜ ਮ੍ਰਿਤਕ ਕਿਸਾਨਾਂ ਨੱਮਿਤ ਪਹਿਲੀ ਬਰਸੀ ਅੱਜ
ਪੰਜ ਮ੍ਰਿਤਕ ਕਿਸਾਨਾਂ ਨੱਮਿਤ ਪਹਿਲੀ ਬਰਸੀ ਅੱਜ
Publish Date: Fri, 30 Jan 2026 04:24 PM (IST)
Updated Date: Sat, 31 Jan 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿਛਲੇ ਦੀ ਚਾਰ ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਟੋਹਾਣਾ (ਹਰਿਆਣਾ) ਵਿਚ ਰੱਖੀ ਕਿਸਾਨ ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਜਾਂਦੇ ਸਮੇ ਬੱਸ ਹਾਦਸੇ ਦੌਰਾਨ ਕਿਸਾਨ ਆਗੂ ਬਸੰਤ ਸਿੰਘ, ਕਰਮ ਸਿੰਘ, ਬਲਵੀਰ ਕੌਰ, ਜਸਵੀਰ ਕੌਰ, ਸਰਬਜੀਤ ਕੌਰ ਕੋਠਾ ਗੁਰੂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਨੱਮਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲੀ ਬਰਸੀ 31 ਜਨਵਰੀ ਨੂੰ ਪਿੰਡ ਕੋਠਾ ਗੁਰੂ ਦੇ ਵੱਡੇ ਅਗਵਾੜ ਵਿਖੇ ਮਨਾਈ ਜਾਵੇਗੀ। ਯੂਨੀਅਨ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੀਆਂ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ। ਇਨ੍ਹਾਂ ਮੰਗਾਂ ਵਿਚ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਦਾ ਖ਼ਤਮ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ, ਫਸਲੀ ਬੀਮਾ ਯੋਜਨਾ, ਬੁਢਾਪਾ ਪੈਨਸ਼ਨ ਤੇ ਨਵੇਂ ਹਮਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਨਿੱਤ ਨਵੇਂ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਹਮਲਿਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਵਿਚ ਧੱਕੇ, 2025 ਬਿਜਲੀ ਐਕਟ, ਖੇਤੀ ਤੇ ਨਿਯੰਤਰਣ ਲਈ ਬੀਜ ਐਕਟ ਅਤੇ ਮਜ਼ਦੂਰਾਂ ਦੀ ਦਿਹਾੜੀ 8 ਘੰਟਿਆਂ ਦੀ ਬਜਾਏ 12 ਘੰਟੇ ਕਰਨ ਵਰਗੀਆਂ ਨੀਤੀਆਂ ਸ਼ਾਮਲ ਹਨ। ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਹ ਸ਼ਹੀਦਾਂ ਸਿਰਫ ਯਾਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੇ ਅਧੂਰੇ ਕਾਰਜ ਨੂੰ ਪੂਰਾ ਕਰਨ ਲਈ ਸੰਘਰਸ਼ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਸੰਘਰਸ਼ ਹੀ ਸੱਚੀ ਸ਼ਰਧਾਂਜਲੀ ਦਾ ਸਬੂਤ ਹੋਵੇਗਾ।