ਰੇਲਗੱਡੀ ਦੀ ਟੱਕਰ ਕਾਰਨ ਇਕ ਦੀ ਮੌਤ, ਦੂਜਾ ਜ਼ਖਮੀ
ਰੇਲਗੱਡੀ ਦੀ ਟੱਕਰ ਕਾਰਨ ਇਕ ਦੀ ਮੌਤ, ਇਕ ਜ਼ਖਮੀ
Publish Date: Fri, 30 Jan 2026 04:25 PM (IST)
Updated Date: Sat, 31 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਥਰਮਲ ਕੋਲ ਬਠਿੰਡਾ ਫਿਰੋਜਪੁਰ ਰੇਲਵੇ ਲਾਈਨ ’ਤੇ ਇਕ ਨੌਜਵਾਨ ਤੇ ਔਰਤ ਰੇਲਗੱਡੀ ਦੀ ਫੇਟ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਤੇ ਜੀਆਰਪੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਘਟਨਾ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਜਿਥੇ ਡਿਊਟੀ ’ਤੇ ਤਇਨਾਤ ਡਾਕਟਰ ਨੇ ਜ਼ਖ਼ਮੀ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਔਰਤ ਦੀ ਹਾਲਤ ਨਾਜੁਕ ਬਣੀ ਹੋਈ ਹੈ। ਜ਼ਖ਼ਮੀ ਔਰਤ ਦੀ ਪਛਾਣ ਮਮਤਾ ਕੌਰ ਵਜੋਂ ਹੋਈ ਹੈ ਜਦੋਂਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੁਰਦਾਘਰ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।