ਡੀਏਵੀ ਕਾਲਜ ’ਚ ਬੀਐੱਸਸੀ ਦਾ ਨਤੀਜਾ ਰਿਹਾ ਸ਼ਾਨਦਾਰ
ਡੀਏਵੀ ਕਾਲਜ ਦੇ ਬੀਐਸਸੀ ਨਾਨ-ਮੈਡੀਕਲ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
Publish Date: Fri, 30 Jan 2026 04:33 PM (IST)
Updated Date: Sat, 31 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੀਏਵੀ ਕਾਲਜ ਬਠਿੰਡਾ ਦੇ ਬੀਐੱਸਸੀ ਨਾਨ-ਮੈਡੀਕਲ ਸਮੈਸਟਰ-ਚੌਥਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਈਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਿਸ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵਧੀਆਂ ਅੰਕਾਂ ਨਾਲ ਉੱਚ ਸਥਾਨ ਹਾਸਲ ਕੀਤੇ ਹਨ। ਨਤੀਜਿਆਂ ਅਨੁਸਾਰ ਕਸ਼ਿਸ਼ ਨੇ ਪਹਿਲਾ ਸਥਾਨ, ਜੀਆ ਨੇ ਦੂਜਾ ਸਥਾਨ ਅਤੇ ਰੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।