ਗੁਰੂ ਹਰਗੋਬਿੰਦ ਸਕੂਲ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ
ਸ੍ਰੀ ਗੁਰੂ ਹਰਗੋਬਿੰਦ ਸਕੂਲ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Fri, 30 Jan 2026 04:36 PM (IST)
Updated Date: Sat, 31 Jan 2026 04:05 AM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਸ਼੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਪੈਰਾਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਵੱਲੋਂ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਮਲਟੀਪਰਪਜ਼ ਹਾਲ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਾਲ ਵਿਆਹ, ਨਸ਼ਿਆਂ, ਛੇੜਛਾੜ ਅਤੇ ਹੋਰ ਸਮਾਜਿਕ ਕੁਰੀਤੀਆਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਰਾਮ ਸਰੂਪ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਲਾਹ ਅਤੇ ਜ਼ਰੂਰਤ ਅਨੁਸਾਰ ਵਕੀਲ ਦੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਮੁਫ਼ਤ ਕਾਨੂੰਨੀ ਮਦਦ ਲਈ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦੇਸ਼ ਭਰ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ-ਫਰੀ ਨੰਬਰ 15100 ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ‘ਤੇ ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।