ਕੁੱਟਮਾਰ ਦੇ ਦੋਸ਼ ’ਚ 4 ਜਣਿਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Fri, 30 Jan 2026 04:43 PM (IST)
Updated Date: Sat, 31 Jan 2026 04:05 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਦੇ ਕੁੱਟਮਾਰ ਕਰਨ ਦੇ ਦੋਸ਼ ਵਿਚ ਵੱਖ ਵੱਖ ਦੋ ਮਾਮਲੇ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਥਾਣਾ ਨੇਹੀਆਂਵਾਲਾ ਖੇਤਰ ਦੇ ਪਿੰਡ ਦਾਨ ਸਿੰਘ ਵਾਲਾ ਨਾਲ ਸਬੰਧਤ ਹੈ। ਥਾਣਾ ਨੇਹੀਆਂਵਾਲਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਰਣਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਹੀ ਜਬਰਜੰਗ ਸਿੰਘ ਨੇ ਉਸਦੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਕੇ ਉਸਦੇ ਨਾਲ ਕੁੱਟਮਾਰ ਕੀਤੀ। ਪੀੜਤਾ ਅਨੁਸਾਰ ਬਿਨਾਂ ਕਿਸੇ ਕਾਰਨ ਮੁਲਜ਼ਮ ਨੇ ਉਸ ਨਾਲ ਹੱਥੋਪਾਈ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਦੂਜਾ ਮਾਮਲਾ ਥਾਣਾ ਨਥਾਣਾ ਖੇਤਰ ਨਾਲ ਸਬੰਧਤ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਿੰਡ ਚੱਕ ਬਖ਼ਤੂ ਵਾਸੀ ਜੱਸੀ ਮਹੰਤ ਨੇ ਦੱਸਿਆ ਕਿ ਉਹ ਕੋਟਫੱਤਾ ਵਾਸੀ ਅਮਨ ਮਹੰਤ ਦੇ ਨਾਲ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਪਿੰਡ ਦੇ ਹੀ ਹਰਜਿੰਦਰ ਸਿੰਘ, ਗੋਬਿੰਦ ਸਿੰਘ, ਪਰਮਜੀਤ ਕੌਰ ਅਤੇ ਭਰਪੂਰ ਸਿੰਘ ਨੇ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤ ਮੁਤਾਬਕ ਮੁਲਜ਼ਮਾਂ ਨੇ ਕਿਹਾ ਕਿ ਗਲੀ ਵਿਚ ਵੀਰਪਾਲ ਮਹੰਤ ਨਾਲ ਹੋਏ ਵਿਵਾਦ ਦੀ ਜਾਣਕਾਰੀ ਪੁਲਿਸ ਨੂੰ ਦੇਣ ਕਾਰਨ ਉਹ ਉਨ੍ਹਾਂ ਨਾਲ ਨਾਰਾਜ਼ ਹਨ। ਮੁਲਜ਼ਮਾਂ ਨੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਜੱਸੀ ਮਹੰਤ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਪੀੜਤਾ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਮਾਮਲਿਆਂ ਵਿਚ ਹਾਲੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।