ਵੋਟ ਦਾ ਅਧਿਕਾਰ ਤੇ ਮਹੱਤਤਾ ਵਿਸ਼ੇ ’ਤੇ ਕਰਾਇਆ ਸੈਮੀਨਾਰ
ਐਸਐਸਡੀ ਕਾਲਜ ਵਿਖੇ ਵੋਟ ਦਾ ਅਧਿਕਾਰ ਅਤੇ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Publish Date: Fri, 30 Jan 2026 04:44 PM (IST)
Updated Date: Sat, 31 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐੱਸਐੱਸਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਇਲਕਟਰੌਲ ਲਿਟਰੇਸੀ ਕਲੱਬ ਵੱਲੋਂ ਕਾਲਜ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਯੋਗ ਅਗਵਾਈ ਹੇਠ “ਵੋਟ ਦਾ ਅਧਿਕਾਰ ਅਤੇ ਮਹੱਤਤਾ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਹਰ ਵਿਦਿਆਰਥੀ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਤੇ ਇਸ ਹੱਕ ਦੀ ਵਰਤੋਂ ਬੜੇ ਹੀ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ। ਇਸ ਉਪਰੰਤ ਮੁੱਖ ਵਕਤਾ ਨੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਉਪਰੰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੀ ਗਈ ਈਵੀਐਮ ਮਸ਼ੀਨ ਦੀ ਵਰਤੋਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।