ਬੱਚਿਆਂ ਨੂੰ ਪੀਸੀਪੀਐੱਨਡੀਟੀ ਐਕਟ ਬਾਰੇ ਦੱਸਿਆ
ਏਐਨਐਮ ਸਕੂਲ ਦੇ ਬੱਚਿਆ ਨੂੰ ਪੀਸੀ-ਪੀਐਨਡੀਟੀ ਐਕਟ ਬਾਰੇ ਕੀਤਾ ਜਾਗਰੂਕ
Publish Date: Fri, 30 Jan 2026 04:46 PM (IST)
Updated Date: Sat, 31 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ :
‘ਬੇਟੀ ਪੜਾਓ ਬੇਟੀ ਬਚਾਓ’ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਏਐਨਐਮ ਟ੍ਰੇਨਿੰਗ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੱਚੇ ਅਤੇ ਸਟਾਫ਼ ਨੂੰ ਲੜਕੀਆਂ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਦੇਣ ਦੇ ਸੁਨੇਹੇ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਦੱਸਿਆ ਕਿ ਲਿੰਗ ਅਨੁਪਾਤ ਵਿਚ ਆ ਰਹੀ ਕਮੀ ਸਮਾਜ ਲਈ ਗੰਭੀਰ ਚੁਣੌਤੀ ਹੈ, ਜਿਸਦਾ ਮੁਕਾਬਲਾ ਸਾਂਝੀ ਸੋਚ ਤੇ ਸਾਂਝੇ ਉਪਰਾਲਿਆਂ ਨਾਲ ਹੀ ਕੀਤਾ ਜਾ ਸਕਦਾ ਹੈ। ਧੀਆਂ ਦੀ ਸਿੱਖਿਆ, ਸਿਹਤ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਭਰੂਣ ਹੱਤਿਆ ਵਰਗੀਆਂ ਅਪਰਾਧਿਕ ਪ੍ਰਥਾਵਾਂ ਦਾ ਪੂਰੀ ਤਰ੍ਹਾਂ ਵਿਰੋਧ ਕੀਤਾ ਜਾਵੇ । ਉਨ੍ਹਾਂ ਦੱਸਿਆ ਕਿ ਪੀਸੀਪੀਐਨਡੀਟੀ ਐਕਟ ਭਰੂਣ ਲਿੰਗ ਜਾਂਚ ਅਤੇ ਲਿੰਗ ਆਧਾਰਿਤ ਗਰਭਪਾਤ ਵਰਗੀਆਂ ਗੈਰ-ਕਾਨੂੰਨੀ ਪ੍ਰਥਾਵਾਂ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਸਿਹਤ ਸਟਾਫ਼ ਵੱਲੋਂ ਆਪਣੇ ਆਪਣੇ ਸਬੰਧਤ ਖੇਤਰਾਂ ਵਿਚ ਲੋਕਾਂ ਨੂੰ ਇਸ ਕਾਨੂੰਨ ਦੇ ਬਾਰੇ ਅਤੇ ਉਲੰਘਣਾ ਕਰਨ ‘ਤੇ ਹੋਣ ਵਾਲੀ ਸਜ਼ਾ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵੱਖ ਵੱਖ ਬਿਮਾਰੀਆਂ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ।