ਚੋਰੀ ਦੇ ਦੋਸ਼ ’ਚ 2 ਜਣਿਆਂ ਖ਼ਿਲਾਫ਼ ਕੇਸ ਦਰਜ
ਚੋਰੀ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Fri, 30 Jan 2026 04:47 PM (IST)
Updated Date: Sat, 31 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਵਿਚ ਚੋਰੀ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੌੜ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਜੋਧਪੁਰ ਪਾਖਰ ਦੇ ਮੈਡੀਕਲ ਅਫ਼ਸਰ ਡਾ. ਦਿਲਸ਼ੇਰ ਸਿੰਘ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪਿੰਡ ਦੇ ਪੀਐਚਸੀ ਕਲੀਨਿਕ ਤੋਂ ਇਕ ਵੱਡਾ ਇਨਵਰਟਰ, ਇਨਵਰਟਰ ਦੀ ਬੈਟਰੀ, ਇਕ ਪ੍ਰਿੰਟਰ, ਇੱਕ ਹੀਟਰ, ਇੱਕ ਚਾਰਜਰ, ਇੱਕ ਸਵਿਚ ਬੋਰਡ ਅਤੇ ਬੀਪੀ ਮਸ਼ੀਨ ਦਾ ਐਡਾਪਟਰ ਚੋਰੀ ਕਰ ਲਿਆ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਰਾਮਾਂ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਗਿਆਣਾ ਵਾਸੀ ਸੁਖਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਖੇਡ ਸਟੇਡੀਅਮ ਤੋਂ ਕੁਝ ਦਿਨ ਪਹਿਲਾਂ ਮੁਲਜ਼ਮ ਸੁਖਬੀਰ ਸਿੰਘ, ਭੋਲਾ ਸਿੰਘ ਅਤੇ ਗੁਰਚਰਨ ਸਿੰਘ ਨੇ ਐਲਈਡੀ ਲਾਈਟਾਂ ਚੋਰੀ ਕਰ ਲਈਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਸੁਖਬੀਰ ਸਿੰਘ ਅਤੇ ਭੋਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਗੁਰਚਰਨ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।