ਹਾਦਸੇ ’ਚ ਇਕ ਦੀ ਮੌਤ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ
ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ
Publish Date: Fri, 30 Jan 2026 05:15 PM (IST)
Updated Date: Sat, 31 Jan 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਨਥਾਣਾ ਖੇਤਰ ’ਚ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਪੁੱਤਰ ਦੇ ਬਿਆਨ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਬੀਬੀਵਾਲਾ ਦੇ ਵਾਸੀ ਮੇਵਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਦਰਸ਼ਨ ਸਿੰਘ ਦੇ ਨਾਲ ਵੱਖ-ਵੱਖ ਮੋਟਰਸਾਈਕਲਾਂ ‘ਤੇ ਪਿੰਡ ਬੁਰਜ ਥਰੋੜ ਗਏ ਸਨ। ਕੰਮ ਮੁਕੰਮਲ ਕਰਨ ਤੋਂ ਬਾਅਦ ਆਪਣੇ ਪਿੰਡ ਜਾਣ ਲਈ ਜਦੋਂ ਉਹ ਢੇਲਵਾਂ ਰੋਡ ‘ਤੇ ਪਹੁੰਚੇ, ਤਾਂ ਇਕ ਛੋਟੇ ਹਾਥੀ (ਲਾਈਟ ਕਮਰਸ਼ੀਅਲ ਵਾਹਨ) ਦੇ ਚਾਲਕ ਨੇ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹੋਏ ਉਸਦੇ ਪਿਤਾ ਦੀ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ। ਜਿਸ ਕਾਰਨ ਉਹ ਗੰਭੀਰ ਹੋ ਗਏ। ਹਾਦਸੇ ਤੁਰੰਤ ਬਾਅਦ ਉਥੇ ਮੌਜੂਦ ਲੋਕ ਮੌਕੇ ‘ਤੇ ਇਕੱਠੇ ਹੋ ਗਏ, ਪਰ ਤਦ ਤੱਕ ਦਰਸ਼ਨ ਸਿੰਘ ਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਬਾਅਦ, ਦੋਸ਼ੀ ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੇਵਾ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਛੋਟੇ ਹਾਥੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।