ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ
ਵੱਖ ਵੱਖ ਹਲਕਿਆਂ ਤੋਂ ਸ਼ਰਧਾਲੂ ਅੰਮ੍ਰਿਤਸਰ ਲਈ ਰਵਾਨਾ
Publish Date: Fri, 30 Jan 2026 05:48 PM (IST)
Updated Date: Sat, 31 Jan 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਚੇਅਰਮੈਨ ਰਾਕੇਸ਼ ਪੁਰੀ ਨੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਰਵਾਨਾ ਕੀਤਾ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ( ਦਿਹਾਤੀ) ਬਹਿਮਣ ਦੀਵਾਨਾ, ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਜਿਉਂਦ , ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਬਲਾਹੜ ਮਹਿਮਾ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਭਗਤਾ ਭਾਈ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਚੱਕ ਹੀਰਾ ਸਿੰਘ ਵਾਲਾ ਤੋਂ ਬੱਸਾਂ ਰਵਾਨਾ ਹੋਈਆਂ। ਇਸ ਦੌਰਾਨ ਰਾਕੇਸ਼ ਪੁਰੀ ਨੇ ਕਿਹਾ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਤੇ ਲੋੜਵੰਦ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਇਹ ਸਕੀਮ ਸਮਾਜਿਕ ਸਮਾਨਤਾ ਤੇ ਸੇਵਾ ਭਾਵਨਾ ਦੀ ਮਿਸਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈਣ ਤੇ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਸਫ਼ਲ ਬਣਾਉਣ। ਇਸ ਮੌਕੇ ਜਿਥੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ , ਉਥੇ ਹੀ ਸਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।