ਹਜ਼ਾਰਾਂ ਰੁਪਏ ਖੋਹ ਕੇ ਭੱਜਣ ਵਾਲਾ ਕਾਬੂ
ਹਜ਼ਾਰਾਂ ਰੁਪਏ ਖੋਹ ਕੇ ਭੱਜਣ ਵਾਲਾ ਕਾਬੂ
Publish Date: Sat, 31 Jan 2026 04:40 PM (IST)
Updated Date: Sun, 01 Feb 2026 04:05 AM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਤੋਂ ਹਜ਼ਾਰਾਂ ਰੁਪਏ ਖੋਹ ਕੇ ਭੱਜਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਹਰਜਿੰਦਰ ਸਿੰਘ ਵਾਸੀ ਪਿੰਡ ਤੁੰਗਵਾਲੀ ਨੇ ਦੱਸਿਆ ਕਿ ਉਹ ਮੱਛੀ ਚੌਂਕ ਬਠਿੰਡਾ ਨੇੜੇ ਜਾ ਰਿਹਾ ਸੀ ਕਿ ਇਸ ਦੌਰਾਨ ਸਾਵਨ ਤੇ ਤਜਿੰਦਰ ਗੁੱਡੂ ਵਾਸੀ ਧੋਬੀਆ ਬਸਤੀ ਉੱਥੇ ਆਏ ਤੇ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਪਰਸ ’ਚ 3100 ਰੁਪਏ ਨਕਦ ਤੇ ਹੋਰ ਦਸਤਾਵੇਜ਼ ਸਨ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਸਾਵਨ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ 700 ਰੁਪਏ ਵੀ ਬਰਾਮਦ ਕੀਤੇ ਹਨ।