ਸੜਕ ਹਾਦਸੇ ’ਚ ਮੌਤ, ਮਾਮਲਾ ਦਰਜ
ਸੜਕ ਹਾਦਸੇ ’ਚ ਮੌਤ, ਮਾਮਲਾ ਦਰਜ
Publish Date: Sat, 31 Jan 2026 04:41 PM (IST)
Updated Date: Sun, 01 Feb 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਢੇਲਮਾ ਨੇੜੇ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਮੇਵਾ ਸਿੰਘ ਵਾਸੀ ਪਿੰਡ ਬੀਬੀਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਦਰਸ਼ਨ ਸਿੰਘ 70 ਸਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਢੇਲਮਾ ਕੋਲ ਪੁੱਜਾ ਤਾਂ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦਰਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਨਥਾਣਾ ਦੀ ਪੁਲਿਸ ਨੇ ਅਣਪਛਾਤੇ ਛੋਟੇ ਹਾਥੀ ਦੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।