ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ, ਮਾਮਲਾ ਦਰਜ
Publish Date: Sat, 31 Jan 2026 04:42 PM (IST)
Updated Date: Sun, 01 Feb 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਂਵਾਲਾ ਖੇਤਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਨੇਹੀਆਂਵਾਲਾ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਖੇਮੂਆਣਾ ਵਾਸੀ ਜਗਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਲਵਪ੍ਰੀਤ ਸਿੰਘ ਟਰੈਕਟਰ ’ਤੇ ਸਵਾਰ ਹੋ ਕੇ ਗੋਨਿਆਣਾ ਕਲਾਂ ਵੱਲ ਜਾ ਰਿਹਾ ਸੀ। ਇਸ ਦੌਰਾਨ ਰਾਹ ਵਿਚ ਇਕ ਅਣਪਛਾਤੇ ਟਰੈਕਟਰ ਡਰਾਈਵਰ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਸਦੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਲਵਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।