ਫਾਈਨਾਂਸ ਕੰਪਨੀ ਨਾਲ ਠੱਗੀ ਮਾਰਨ ਦੇ ਦੋਸ਼ ’ਚ 11 ਖ਼ਿਲਾਫ਼ ਕੇਸ
ਫਾਈਨੈਂਸ ਕੰਪਨੀ ਨਾਲ ਠੱਗੀ ਮਾਰਨ ਦੇ ਦੋਸ਼
Publish Date: Sat, 31 Jan 2026 04:44 PM (IST)
Updated Date: Sun, 01 Feb 2026 04:05 AM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਫਾਈਨਾਸ ਕੰਪਨੀ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ 11 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਮਾਮਲਾ ਜੇਐੱਮਆਈਸੀ ਦੀ ਅਦਾਲਤ ਦੇ ਹੁਕਮਾਂ ਬਾਅਦ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ 7 ਔਰਤਾਂ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਅਸ਼ੀਰਵਾਦ ਮਾਈਕਰੋ ਫਾਇਨਾਸ ਲਿਮਿਟਡ ਬੀਬੀ ਵਾਲਾ ਚੌਂਕ ਦੇ ਏਰੀਆ ਮੈਨੇਜਰ ਜਸਵਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਸੀ ਕਿ ਸੰਦੀਪ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਕੰਮੇਆਣਾ ਜ਼ਿਲ੍ਹਾ ਫਰੀਦਕੋਟ, ਆਕਾਸ਼ਦੀਪ ਸਿੰਘ ਪੁੱਤਰ ਜਗਮੀਤ ਸਿੰਘ ਵਾਸੀ ਢਿੱਲਵਾਂ ਕਲਾਂ ਜ਼ਿਲ੍ਹਾ ਫਰੀਦਕੋਟ, ਹਰਿਮੰਦਰ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਝਸਲਾ ਜ਼ਿਲ੍ਹਾ ਪਟਿਆਲਾ, ਜਸਪ੍ਰੀਤ ਕੌਰ, ਸ਼ਿਵਮ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗਿੱਦੜਵਾਹਾ, ਕੁਲਦੀਪ ਕੌਰ ,ਪਰਮਜੀਤ ਕੌਰ, ਸੁਖਜੀਤ ਕੌਰ, ਰਮਨਦੀਪ ਕੌਰ, ਅਨੀਤਾ ਰਾਣੀ ਅਤੇ ਸੁਮਨਦੀਪ ਕੌਰ ਨੇ ਉਸ ਨਾਲ 10 ਲੱਖ 46 ਹਜਾਰ 186 ਰੁਪਏ ਦੀ ਧੋਖਾਧੜੀ ਕੀਤੀ ਹੈ। ਅਦਾਲਤ ਨੇ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੂੰ ਮੁਲਜਮਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ, ਜਿਸ ਤੋਂ ਬਾਅਦ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।