ਸਹਿਕਾਰੀ ਸਭਾ ਦੇ ਸੈਕਟਰੀ ਖ਼ਿਲਾਫ਼ ਘਪਲੇ ਦਾ ਕੇਸ ਦਰਜ
ਸਹਿਕਾਰੀ ਸਭਾ ਦੇ ਸੈਕਟਰੀ ਖਿਲਾਫ ਗਬਨ ਦਾ ਕੇਸ ਦਰਜ
Publish Date: Sat, 31 Jan 2026 04:46 PM (IST)
Updated Date: Sun, 01 Feb 2026 04:05 AM (IST)
ਸੀਨੀਅਰ ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਂਵਲਾ ਦੀ ਪੁਲਿਸ ਨੇ ਸਹਿਕਾਰੀ ਸਭਾ ਦੇ ਸੈਕਟਰੀ ਖਿਲਾਫ ਲੱਖਾਂ ਰੁਪਏ ਦੇ ਗਬਨ ਦਾ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਨੇ ਪੁਲਿਸ ਕੋਲ ਭੇਜੇ ਪੱਤਰ ’ਚ ਦੱਸਿਆ ਕਿ ਗੁਰਵਿੰਦਰ ਸਿੰਘ ਵਾਸੀ ਲਹਿਰਾ ਮੁਹੱਬਤ ਪਿੰਡ ਖੇਮੂਆਣਾ ਦੀ ਬਹੁਮੰਤਮੀ ਖੇਤੀਬਾੜੀ ਸਹਿਕਾਰੀ ਸਭਾ ਵਿਚ ਬਤੌਰ ਸੈਕਟਰੀ ਲੱਗਾ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਸਹਿਕਾਰੀ ਸਭਾ ਦੇ ਰਿਕਾਰਡ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸਾਲ 2018, 19 ਦੌਰਾਨ ਸਭਾ ਦੇ ਸੈਕਟਰੀ ਗੁਰਵਿੰਦਰ ਸਿੰਘ ਨੇ 27 ਲੱਖ 35 ਹਜ਼ਾਰ 448 ਰੁਪਏ ਦਾ ਗਬਨ ਕੀਤਾ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਇਸ ਤਰ੍ਹਾਂ ਗੁਰਵਿੰਦਰ ਸਿੰਘ ਨੇ ਸਰਕਾਰ ਨੂੰ ਚੂਨਾ ਲਗਾਇਆ ਹੈ, ਉੱਥੇ ਹੀ ਕਿਸਾਨਾਂ ਨਾਲ ਧੋਖਾਧੜੀ ਵੀ ਕੀਤੀ ਹੈ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੀ ਸ਼ਿਕਾਇਤ ਤੋਂ ਬਾਅਦ ਸੈਕਟਰੀ ਗੁਰਵਿੰਦਰ ਸਿੰਘ ਖਿਲਾਫ ਧੋਖਾਧੜੀ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਪਰ ਅਜੇ ਤਕ ਉਸਦੀ ਗ੍ਰਿਫ਼ਤਾਰੀ ਨਹੀਂ ਹੋਈ।