ਜਨਮ ਤੋਂ 16 ਸਾਲ ਤਕ ਦੇ ਬੱਚਿਆਂ ਦਾ ਟੀਕਾਕਰਨ ਜ਼ਰੂਰੀ
ਜਨਮ ਤੋਂ 16 ਸਾਲ ਤਕ ਦੇ ਬੱਚਿਆਂ ਦਾ ਟੀਕਾਕਰਨ ਜ਼ਰੂਰੀ
Publish Date: Sat, 31 Jan 2026 05:14 PM (IST)
Updated Date: Sun, 01 Feb 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਬਠਿੰਡਾ ਵਿਚ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਹ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਲੈ ਕੇ 16 ਸਾਲ ਤਕ ਦੇ ਬੱਚਿਆਂ ਦਾ ਟੀਕਾਕਰਨ ਬਹੁਤ ਜ਼ਰੂਰੀ ਹੈ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਇਸ ਦੇ ਨਾਲ ਗਰਭਵਤੀਆਂ ਨੂੰ ਟੈਟਨਸ ਦੇ ਟੀਕੇ ਵੀ ਲਗਾਏ ਜਾਂਦੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ 100 ਫੀਸਦੀ ਟੀਚਾ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਗਰਭ ਦੌਰਾਨ ਦੋ ਟੈਟਨਸ ਦੇ ਟੀਕੇ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਰੱਖਦੇ ਹਨ। ਉਨ੍ਹਾਂ ਬੱਚਿਆਂ ਲਈ ਬੀਸੀਜੀ., ਪੋਲੀਓ, ਹੈਪੇਟਾਈਟਸ, ਪੈਂਟਾਵੈਲੈਂਟ, ਐਮਆਰ., ਡੀਪੀਟੀ., ਟੀਡੀ. ਅਤੇ ਵਿਟਾਮਿਨ-ਏ ਟੀਕਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਟੀਕਾਕਰਨ ਨਾਲ ਆ ਸਕਣ ਵਾਲਾ ਹਲਕਾ ਬੁਖਾਰ ਆਮ ਗੱਲ ਹੈ, ਇਸ ਤੋਂ ਘਬਰਾਉਣ ਦੀ ਲੋੜ ਨਹੀਂ।