ਦਿ ਆਕਸਫੋਰਡ ਸਕੂਲ ਭਗਤਾ ਦੇ ਵਿਦਿਆਰਥੀ ਓਲੰਪੀਆਡ ਮੁਕਾਬਲੇ ’ਚ ਅੱਵਲ
ਆਕਸਫੋਰਡ ਸਕੂਲ ਭਗਤਾ ਦੇ ਵਿਦਿਆਰਥੀ ਛਾਏ
Publish Date: Sat, 31 Jan 2026 05:38 PM (IST)
Updated Date: Sun, 01 Feb 2026 04:08 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਕ ਅਜਿਹੀ ਮਾਣਮੱਤੀ ਅਤੇ ਅਗਾਂਹ ਵਧੂ ਵਿੱਦਿਅਕ ਸੰਸਥਾ ਹੈ ਜਿਥੋਂ ਦੇ ਵਿਦਿਆਰਥੀ ਹਰ ਖੇਤਰ ਵਿਚ ਨਾਮਣਾ ਖੱਟ ਰਹੇ ਹਨ। ਅੰਤਰਰਾਸ਼ਟਰੀ ਪੱਧਰ ਤੇ ਹੋਏ ਵੱਖੋ-ਵੱਖਰੇ ਵਿਸ਼ਿਆਂ ਨਾਲ ਸੰਬੰਧਤ ਓਲੰਪੀਅਡ ਮੁਕਾਬਲਿਆਂ ਵਿਚ ਆਕਸਫ਼ੋਰਡ ਦੇ ਪਹਿਲੀ ਤੋਂ ਬਾਰਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿਚ 38 ਵਿਦਿਆਰਥੀਆਂ ਨੇ ਗੋਲਡ, 28 ਵਿਦਿਆਰਥੀਆਂ ਨੇ ਸਿਲਵਰ ਅਤੇ 21 ਵਿਦਿਆਰਥੀਆਂ ਨੇ ਬਰੋਨਜ਼ ਮੈਡਲ ਆਪਣੀ ਝੋਲੀ ਪੁਆਏ। ਜ਼ੋਨਲ ਪੱਧਰ ਤੇ ਦੂਸਰੀ ਜਮਾਤ ਦੇ ਵਿਦਿਆਰਥੀ ਹਰਸ਼ ਅੱਗਰਵਾਲ ਨੇ ਪਹਿਲੇ ਰੈਂਕ ਤੇ ਗੋਲਡ ਮੈਡਲ, ਟਰਾਫ਼ੀ ਅਤੇ 5000 ਰੁਪਏ ਦਾ ਨਗਦ ਇਨਾਮ ਅਤੇ ਰੁਪਿੰਦਰ ਸਿੰਘ (ਜਮਾਤ ਪਹਿਲੀ) ਨੇ ਤੀਜਾ ਸਥਾਨ ਹਾਸਲ ਕਰਦੇ ਹੋਏ ਬਰੋਨਜ਼ ਮੈਡਲ,1000 ਰੁਪਏ ਅਤੇ ਟਰਾਫ਼ੀ ਆਪਣੀ ਝੋਲੀ ਪੁਆ ਕੇ ਸਕੂਲ ਅਤੇ ਆਪਣੇ ਮਾਪਿਆਂ ਦੇ ਨਾਮ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਇਸ ਸਫ਼ਲਤਾ ’ਤੇ ਖੁਸ਼ੀ ਜ਼ਾਹਰ ਕਰਦਿਆਂ ਵਿਦਿਆਰਥੀਆਂ ਅਤੇ ਸੰਬੰਧਤ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਸਾਨੂੰ ਅਕਾਦਿਮਕ ਪੜ੍ਹਾਈ ਦੇ ਨਾਲ-ਨਾਲ ਇਹੋ-ਜਿਹੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਅਸੀਂ ਮਾਨਸਿਕ ਤੌਰ ’ਤੇ ਮਜ਼ਬੂਤ ਬਣਦੇ ਹਾਂ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹੋ ਜਿਹੇ ਮੁਕਾਬਲਿਆਂ ਵਿਚ ਭਾਗ ਲੈਣਾ ਬਹੁਤ ਜ਼ਰੂਰੀ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦੇ ਕੁਆਰਡੀਨੇਟਰਜ਼ ਅਤੇ ਸਮੂਹ ਅਧਿਆਪਕ ਸਾਹਿਬਾਨ ਮੌਜੂਦ ਸਨ।