- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਠਾ ਗੁਰੂ ਦੇ ਪੰਜ ਮ੍ਰਿਤਕ ਕਿਸਾਨਾਂ ਨੱਮਿਤ ਪਹਿਲੀ ਬਰਸੀ ਮਨਾਈ

-ਕੇਂਦਰ ਸਰਕਾਰ ਮੰਗਾਂ ਪੂਰੀਆਂ ਕਰਨ ਦੀ ਥਾਂ ਨਿੱਤ ਨਵੇਂ ਹਮਲੇ ਕਰ ਰਹੀ : ਉਗਰਾਹਾਂ
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਪਿਛਲੇ ਸਾਲ 4 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਟੋਹਾਣਾ (ਹਰਿਆਣਾ) ਚ ਰੱਖੀ ਕਿਸਾਨ ਮਹਾਂ ਪੰਚਾਇਤ ‘ਚ ਸ਼ਾਮਲ ਹੋਣ ਲਈ ਜਾਂਦੇ ਸਮੇ ਬੱਸ ਹਾਦਸੇ ਦੌਰਾਨ ਮੌਤ ਦੇ ਮੂੰਹ ਵਿਚ ਗਏ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ, ਕਰਮ ਸਿੰਘ, ਬਲਵੀਰ ਕੌਰ, ਜਸਵੀਰ ਕੌਰ ਅਤੇ ਸਰਬਜੀਤ ਕੌਰ ਕੋਠਾ ਗੁਰੂ ਦੀ ਪਹਿਲੀ ਬਰਸੀ ਪਿੰਡ ਕੋਠਾ ਗੁਰੂ ਦੇ ਵੱਡੇ ਅਗਵਾੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਨਾਈ ਗਈ ਅਤੇ ਮਾਸਟਰ ਬੂਟਾ ਸਿੰਘ ਨੂੰ ਵੀ ਯਾਦ ਕੀਤਾ। ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮ੍ਰਿਤਕ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਰਪਿਤ ਨਾਅਰਿਆਂ ਨਾਲ ਕਾਰਵਾਈ ਸ਼ੁਰੂ ਕੀਤੀ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰੀਆਂ ਸਾਰੀਆਂ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ, ਸਮੁੱਚਾ ਕਿਸਾਨਾਂ ਮਜਦੂਰਾਂ ਦਾ ਕਰਜ਼ਾ ਖਤਮ, ਲਖੀਮਪੁਰ ਖੀਰੀ ਦੀ ਘਟਨਾ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਫਸਲੀ ਬੀਮਾ ਯੋਜਨਾ, ਬੁਢਾਪਾ ਪੈਨਸ਼ਨ ਅਤੇ ਨਵੇਂ ਹਮਲਿਆਂ ਦੇ ਦੇ ਖਿਲਾਫ ਦਿੱਲੀ ਮੋਰਚੇ ਤੋਂ ਬਾਅਦ ਲਗਾਤਾਰ ਸੰਘਰਸ਼ ਜਾਰੀ ਹੈ ਪਰ ਕੇਂਦਰ ਸਰਕਾਰ ਵੱਲੋਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਕਿਰਤੀ ਲੋਕਾਂ ਤੇ ਨਿਤ ਨਵੇਂ ਤੋਂ ਹਮਲੇ ਨਵੇਂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਕਿਰਤੀ ਲੋਕਾਂ ਦੇ ਘਰਾਂ ਵਿਚ ਹਨੇਰਾ ਕਰਨ ਲਈ 2025 ਬਿਜਲੀ ਐਕਟ, ਖੇਤੀ ਨੂੰ ਖੇਤਰ ਤਬਾਹੀ ਦੇ ਕੰਡੇ ਤੇ ਲਿਆਉਣ ਵਾਲਾ ਬੀਜ ਐਕਟ ਅਤੇ ਸਾਰੇ ਜਨਤਕ ਅਦਾਰਿਆਂ ਦਾ ਕੇਂਦਰੀ ਕਰਨ ਕਰਕੇ ਕਾਰਪਰੇਟਾਂ ਦੇ ਹਵਾਲੇ ਕਰਨ ਲਈ ਕਾਨੂੰਨਾਂ ਵਿੱਚ ਸੋਧਾਂ ਕਰ ਕਿ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਔਰਤ ਜਥੇਬੰਦੀ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਇਹਨਾਂ ਲੋਕ ਮਾਰਨ ਨੀਤੀਆਂ ਦਾ ਸਭ ਤੋਂ ਵੱਧ ਅਸਰ ਔਰਤਾਂ ’ਤੇ ਹੋ ਰਿਹਾ ਹੈ ਇਸ ਕਰਕੇ ਔਰਤਾਂ ਨੂੰ ਵੀ ਸੰਘਰਸ਼ਾਂ ਦੇ ਵਿੱਚ ਬਰਾਬਰ ਯੋਗਦਾਨ ਪਾਉਣਾ ਪਵੇਗਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਮਜ਼ਦੂਰਾਂ ਤੋਂ ਜੀ ਰਾਮ ਜੀ ਦੇ ਨਾਂ ’ਤੇ ਨਰੇਗਾ ਖਤਮ ਕਰਕੇ ਤੁੱਛ ਸਹੂਲਤਾਂ ਖੋਹਣ ਅਤੇ ਸਨਅਤੀ ਮਜ਼ਦੂਰਾਂ ਦੇ ਕਿਰਤ ਕੋੜ ਲਾਗੂ ਕਰਕੇ ਉਨ੍ਹਾਂ ਦੇ ਦਿਹਾੜੀ ਨੂੰ ਅੱਠ ਘੰਟਿਆਂ ਦੀ ਬਜਾਏ 12 ਘੰਟੇ ਕਰਨ ਵਰਗੇ ਸ਼ਾਹਮਰਾਜੀ ਨੀਤੀਆਂ ਨੂੰ ਜ਼ੋਰ ਸੋਰ ਨਾਲ ਲਾਗੂ ਕਰਕੇ ਪੈਦਾਵਾਰੀ ਦੇ ਸਾਰੇ ਖੇਤਰਾਂ ਅਤੇ ਕਾਰੋਬਾਰਾਂ ਨੂੰ ਸੌਪਣ ਦੇ ਫੈਸਲੇ ਕੀਤੇ ਜਾ ਰਹੇ ਹਨ ਇਸ ਲਈ ਇਹਨਾਂ ਸ਼ਹੀਦਾਂ ਨੂੰ ਯਾਦ ਕਰਨ ਦਾ ਇੰਨਾ ਕੁ ਮਤਲਬ ਨਹੀਂ ਕਿ ਉਨ੍ਹਾਂ ਨੂੰ ਸਧਾਰਨ ਯਾਦ ਕਰਕੇ ਸਾਰਿਆਂ ਜਾਵੇ। ਅਸਲ ਵਿਚ ਜਿਹੜੇ ਕਾਜ ਲਈ ਉਹ ਆਪਣੀਆਂ ਜਾਨਾਂ ਨਿਛਾਵਰ ਕਰ ਗਏ ਸਨ। ਉਨ੍ਹਾਂ ਦੇ ਕਾਜ ਪੂਰੇ ਕਰਨ ਲਈ ਸਾਨੂੰ ਜੀ ਜਾਨ ਨਾਲ ਸੰਘਰਸ਼ ਦੇ ਰਾਹ ਪੈਣਾ ਚਾਹੀਦਾ ਹੈ। ਇਹੀ ਉਨ੍ਹਾਂ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀਂ। ਲੋਕ ਮੋਰਚਾ ਦੇ ਆਗੂ ਜਗਮੇਲ ਸਿੰਘ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਹੋਰ ਸਾਮਰਜੀ ਮੁਲਕਾਂ ਵੱਲੋਂ ਸਦੀਤਾ ਮੜੀਆਂ ਜਾ ਰਹੀਆਂ ਹਨ, ਜਿਨਾਂ ਨੂੰ ਸਾਡੇ ਦੇਸ਼ ਦੇ ਹਾਕਮ ਪ੍ਰਵਾਨ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਨੀਤੀਆਂ ਨੂੰ ਮੋੜਨ ਲਈ ਆਪੋ ਆਪਣੇ ਤਬਕੇ ਨੇ ਜਥੇਬੰਦੀਆਂ ਹੋਰ ਮਜ਼ਬੂਤ ਕਰਕੇ ਇਸ ਰਾਜ ਪ੍ਰਬੰਧ ਦੇ ਖਿਲਾਫ ਲਹਿਰ ਖੜੀ ਕੀਤੀ ਜਾਵੇ। ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾਂ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਬਠਿੰਡਾ ਜੇਲ੍ਹ ਵਿਚ ਝੂਠੇ ਕੇਸ ‘ਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ 6 ਫਰਵਰੀ ਨੂੰ ਕੀਤੇ ਜਾ ਰਹੇ ਬਠਿੰਡਾ ਡੀਸੀ ਦਫਤਰ ਦੇ ਸੂਬਾ ਪੱਧਰੇ ਘਿਰਾਓ ਵਿਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਮਾਲਣ ਕੌਰ ਕੋਠਾ ਗੁਰੂ ਨੇ ਅੱਜ ਦੇ ਇਕੱਠ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲਹਿਰ ਵਿਚ ਪਿੰਡ ਵੱਲੋਂ ਪੂਰਾ ਯੋਗਦਾਨ ਜਾਰੀ ਰਹੇਗਾ। ਟੀਐੱਸਯੂ (ਭੰਗਲ) ਦੇ ਸੂਬਾ ਮੀਤ ਪ੍ਰਧਾਨ ਚੰਦਰ ਸਰਮਾ ਨੇ ਵੀ ਸੰਬੋਧਨ ਕੀਤਾ।
ਗੁਰਭਗਤ ਸਿੰਘ ਭਲਾਈਆਣਾ ਜ਼ਿਲਾ ਜਨਰਲ ਸਕੱਤਰ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਦੇ ਆਗੂ ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੁੰਬਾ, ਜਗਦੇਵ ਸਿੰਘ ਜੋਗੇਵਾਲਾ, ਕਰਮਜੀਤ ਕੌਰ ਲਹਿਰਾ ਖਾਨਾ, ਹਰਪ੍ਰੀਤ ਕੌਰ ਜੇਠੂਕੇ ਸਮੇਤ ਬਲਾਕਾਂ ਪਿੰਡਾਂ ਦੇ ਸਰਗਰਮ ਆਗੂ ਸ਼ਾਮਲ ਸਨ।