ਨਸ਼ਾ ਤਸ਼ਕਰੀ ਦੇ ਦੋਸ਼ ’ਚ 12 ਵਿਅਕਤੀ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀ ਗ੍ਰਿਫ਼ਤਾਰ
Publish Date: Sun, 01 Feb 2026 04:43 PM (IST)
Updated Date: Mon, 02 Feb 2026 04:05 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ’ਚ ਹੈਰੋਇਨ, ਗਾਂਜਾ ਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਪਿੰਡ ਅਕਲੀਆਂ ਕਲਾਂ ਤੋਂ ਲਵਪ੍ਰੀਤ ਸਿੰਘ ਵਾਸੀ ਮਹਿਮਾ ਸਰਜਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਗੰਗਾ ਤੋਂ ਸੁਖਚੈਨ ਸਿੰਘ ਵਾਸੀ ਭੁੱਚੋ ਮੰਡੀ ਨੂੰ 7 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਕੋਟਫੱਤਾ ਨੇੜੇ ਬਲਵਿੰਦਰ ਸਿੰਘ ਵਾਸੀ ਸਰਦੂਲਗੜ੍ਹ (ਜ਼ਿਲ੍ਹਾ ਮਾਨਸਾ) ਤੇ ਨਿਰਮਲ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਥਾਣਾ ਪੁਲਿਸ ਨੇ ਦਾਣਾ ਮੰਡੀ ਤਲਵੰਡੀ ਸਾਬੋ ਨੇੜੇ ਤੋਂ ਆਸ਼ੂ ਵਾਸੀ ਤਲਵੰਡੀ ਸਾਬੋ ਨੂੰ 5.20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੇ ਦਾਣਾ ਮੰਡੀ ਰਾਮਾਂ ਤੋਂ ਅਸ਼ੋਕ ਵਾਸੀ ਰਾਮਾਂ ਮੰਡੀ ਨੂੰ ਸੌ ਗ੍ਰਾਮ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੰਦਗੜ੍ਹ ਪੁਲਿਸ ਨੇ ਪਿੰਡ ਘੁੱਦਾ ਤੋਂ ਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਝੁੰਬਾ ਨੂੰ 6 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸੰਗਤ ਪੁਲਿਸ ਨੇ ਨਰਸਿੰਘ ਕਾਲੋਨੀ ਤੋਂ ਮਨਪ੍ਰੀਤ ਸਿੰਘ ਵਾਸੀ ਮੰਡੀ ਕਿਲਿਆਂਵਾਲੀ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਪ੍ਰੰਤੂ ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਿਸ ਨੇ ਮੰਡੀ ਕਲਾਂ ਤੋਂ ਸੁਖਚੈਨ ਸਿੰਘ ਵਾਸੀ ਮੰਡੀ ਕਲਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਮੰਡੀ ਕਲਾ ਨੇੜੇ ਤੋਂ ਗੋਬਿੰਦ ਰਾਮ, ਸੰਦੀਪ ਕੁਮਾਰ ਤੇ ਕ੍ਰਿਸ਼ਨ ਸਿੰਘ ਵਾਸੀ ਜੋਧਪੁਰ ਪਾਖਰ ਨੂੰ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।