ਦਾਜ ਲਈ ਤੰਗ ਕਰਨ ’ਤੇ 3 ਖ਼ਿਲਾਫ਼ ਕੇਸ ਦਰਜ
ਦਾਜ ਲਈ ਤੰਗ ਪ੍ਰੇਸ਼ਾਨ ਕਰਨ ’ਤੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 01 Feb 2026 05:01 PM (IST)
Updated Date: Mon, 02 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮਹਿਲਾ ਪੁਲਿਸ ਬਠਿੰਡਾ ਨੇ ਦਾਜ ਲਈ ਤੰਗ ਕਰਨ ’ਤੇ ਵਿਆਹ ਸਮੇਂ ਦਿੱਤੇ ਸਾਮਾਨ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਨੂ ਸ਼ਰਮਾ ਵਾਸੀ ਗੁਰੂ ਤੇਗ ਬਹਾਦੁਰ ਨਗਰ ਬਠਿੰਡਾ ਨੇ ਦੱਸਿਆ ਕਿ ਉਸਦਾ ਵਿਆਹ ਜਲੰਧਰ ਨੇੜਲੇ ਢੰਡਵਾਡ ਇਲਾਕੇ ਵਿਚ ਹੋਇਆ ਸੀ। ਵਿਆਹ ਤੋਂ ਬਾਅਦ ਉਸਦੇ ਸਹੁਰੇ ਪੱਖ ਦੇ ਜਗਜੀਤ ਸਿੰਘ, ਰਣਜੀਤ ਕੌਰ ਤੇ ਸੋਮ ਦੱਤ ਨੇ ਉਸਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਹੁਰੇ ਵਾਲਿਆਂ ਨੇ ਵਿਆਹ ਸਮੇਂ ਮਿਲੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਆਪਣੇ ਕੋਲ ਰੱਖ ਲਏ। ਉਕਤ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।