ਟਰੈਕਟਰ ਦੀ ਟੱਕਰ ਨਾਲ ਕਾਰ ਡਰਾਈਵਰ ਜ਼ਖ਼ਮੀ, ਕੇਸ ਦਰਜ
ਟਰੈਕਟਰ ਦੀ ਟੱਕਰ ਨਾਲ ਕਾਰ ਚਾਲਕ ਜ਼ਖ਼ਮੀ, ਮਾਮਲਾ ਦਰਜ
Publish Date: Sun, 01 Feb 2026 05:02 PM (IST)
Updated Date: Mon, 02 Feb 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਪੁਲਿਸ ਨੇ ਬਿਨਾਂ ਨੰਬਰ ਪਲੇਟ ਟਰੈਕਟਰ ਚਾਲਕ ਵੱਲੋਂ ਲਾਪਰਵਾਹੀ ਵਰਤਦਿਆਂ ਕਾਰ ਡਰਾਈਵਰ ਨੂੰ ਜ਼ਖ਼ਮੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਸੇਵਕ ਸਿੰਘ ਵਾਸੀ ਪਿੰਡ ਕੋਠੇਵਾਲਾ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਸਕਾਰਪਿਓ ਗੱਡੀ ਵਿਚ ਸਵਾਰ ਹੋ ਕੇ ਭਗਤਾ ਭਾਈਕਾ ਖੇਤਰ ਵਿੱਚੋਂ ਗੁਜ਼ਰ ਰਿਹਾ ਸੀ। ਇਸ ਦੌਰਾਨ ਇਕ ਬਿਨ੍ਹਾਂ ਨੰਬਰੀ ਟਰੈਕਟਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਸਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੁਰਸੇਵਕ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦਕਿ ਉਸਦੀ ਸਕਾਰਪਿਓ ਗੱਡੀ ਵੀ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਟਰੈਕਟਰ ਚਾਲਕ ਦੀ ਪਛਾਣ ਗੁਰਬਿੰਦਰ ਸਿੰਘ ਵਾਸੀ ਮੌੜ ਵਜੋਂ ਹੋਈ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।