ਪਾਬੰਦੀਸ਼ੁਦਾ ਪਦਾਰਥਾਂ ਸਣੇ ਚਾਰ ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
Publish Date: Sun, 01 Feb 2026 05:04 PM (IST)
Updated Date: Mon, 02 Feb 2026 04:08 AM (IST)

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 17. 11 ਗ੍ਰਾਮ ਹੈਰੋਇਨ, 60 ਪਾਬੰਦੀਸ਼ੁਦਾ ਕੈਪਸੂਲ ਤੇ 30 ਗੋਲ਼ੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬੱਲੂਆਣਾ ਵਿਚ ਛਾਪੇਮਾਰੀ ਕਰਦਿਆਂ ਰਾਧਾ ਰਾਣੀ ਪਤਨੀ ਬੂਟਾ ਸਿੰਘ ਵਾਸੀ ਪਿੰਡ ਕਿਲਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਛਾਪਾਮਾਰੀ ਕਰਦਿਆਂ ਕਮਲਜੀਤ ਸਿੰਘ ਵਾਸੀ ਪਿੰਡ ਰਾਮਸਰਾ ਨੂੰ 6.10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਦੋਂ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਦਾਣਾ ਮੰਡੀ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.47 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਬੂਟਾ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਜੱਸਾ ਸਿੰਘ ਵਾਸੀ ਪਿੰਡ ਮੱਲਵਾਲਾ ਨੂੰ 36 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।