ਸੋਸ਼ਲ ਮੀਡੀਆ ’ਤੇ ਹਥਿਆਰ ਵਿਖਾਉਣ ਦੀ ਵੀਡੀਓ ਵਾਇਰਲ
ਸ਼ੋਸ਼ਲ ਮੀਡੀਆ ’ਤੇ ਹਥਿਆਰ ਵਿਖਾਉਣ ਦਾ ਵੀਡੀਓ ਵਾਇਰਲ
Publish Date: Sun, 01 Feb 2026 05:22 PM (IST)
Updated Date: Mon, 02 Feb 2026 04:08 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਸ਼ੋਸ਼ਲ ਮੀਡੀਆ ’ਤੇ ਇਕ ਲੜਕੀ ਵੱਲੋਂ ਕਥਿਤ ਤੌਰ ’ਤੇ ਹਥਿਆਰ ਦਿਖਾਉਣ ਦਾ ਵੀਡੀਓ ਵਾਇਰਲ ਹੋਣ ’ਤੇ ਥਾਣਾ ਥਰਮਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ’ਤੇ ਪਾਈ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਉਪਰੰਤ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਸਿਟੀ 2 ਸਰਬਜੀਤ ਸਿੰਘ ਬਰਾੜ ਅਨੁਸਾਰ ਇੰਟਰਨੈੱਟ 'ਤੇ ਹਥਿਆਰ ਦਿਖਾਏ ਜਾਣਾ ਕਾਨੂੰਨ ਦੀ ਉਲੰਘਣਾ ਹੈ। ਸਮਾਜ ’ਚ ਡਰ ਤੇ ਅਸ਼ਾਂਤੀ ਦਾ ਮਾਹੌਲ ਪੈਦਾ ਹੁੰਦਾ ਹੈ। ਮੁੱਢਲੀ ਜਾਂਚ ਵਿੱਚ ਪਤਾ ਚਲਿਆ ਹੈ ਕਿ ਵੀਡੀਓ ਨੂੰ ਵੱਖ-ਵੱਖ ਪਲੇਟਫਾਰਮਾਂ ‘ਤੇ ਸਾਂਝਾ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਸਬੰਧੀ ਨਿਰਪੱਖ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਨੇ ਆਮ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਸ਼ੋਸਲ ਮੀਡੀਆ ‘ਤੇ ਹਥਿਆਰਾਂ ਨਾਲ ਸਬੰਧਿਤ ਵੀਡੀਓ ਅਪਲੋਡ ਨਾ ਕਰੇ। ਪੁਲਿਸ ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਗਤੀਵਿਧੀ ਵਿਚ ਸ਼ਾਮਿਲ ਪਾਏ ਜਾਣ ਵਾਲਿਆਂ ਦੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਨਾਗਰਿਕਾਂ ਨੂੰ ਸਹਿਯੋਗ ਲਈ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਵੀ ਅਜਿਹੇ ਸ਼ੱਕੀ ਕਾਰਜ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ’ਤੇ ਕਾਰਵਾਈ ਹੋ ਸਕੇ ਤੇ ਕਾਨੂੰਨ-ਵਿਵਸਥਾ ਬਣੀ ਰਹੇ।