ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਸਥਾਨਾਂ ਤੋਂ ਬੱਸਾਂ ਰਵਾਨਾ
Publish Date: Sun, 01 Feb 2026 05:47 PM (IST)
Updated Date: Mon, 02 Feb 2026 04:10 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਜਗਰੂਪ ਸਿੰਘ ਗਿੱਲ ਨੇ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਰਸ ਰਾਮ ਨਗਰ ਤੋਂ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਇੱਛੁਕ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਜਿੱਥੇ ਆਮ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਮੁਹੱਈਆ ਹੋ ਰਹੀ ਹੈ, ਉੱਥੇ ਹੀ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੁਨੇਹਾ ਵੀ ਮਿਲ ਰਿਹਾ ਹੈ। ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਇਲਾਵਾ ਹਲਕਾ ਮੌੜ ਦੇ ਪਿੰਡ ਜੈਦ ਤੋਂ ਚੇਅਰਮੈਨ ਮਾਰਕਿਟ ਕਮੇਟੀ ਬਲਜਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ। ਇਸੇ ਤਰ੍ਹਾਂ ਅੱਜ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਦਿਉਣ, ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਦੀਪਾ ਸਿੰਘ, ਹਲਕਾ ਭੁੱਚੋ ਮੰਡੀ ਦੇ ਪਿੰਡ ਮਹਿਮਾ ਸਵਾਈ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠੇ ਸੁਰਜੀਤ ਸਿੰਘ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।