ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਕੋਟਸ਼ਮੀਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ
Publish Date: Sun, 01 Feb 2026 06:40 PM (IST)
Updated Date: Mon, 02 Feb 2026 04:11 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪਿੰਡ ਕੋਟਸ਼ਮੀਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰੂ ਘਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਉਤਸ਼ਾਹ ਨਾਲ ਮਨਾਇਆ ਗਿਆ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਗੁਰਬਾਣੀ ਪ੍ਰਵਾਹ ਦਾ ਨਗਰ ਦੀਆਂ ਸੰਗਤਾਂ ਵੱਲੋਂ ਖੂਬ ਲਾਹਾ ਲਿਆ ਗਿਆ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ ਵੱਲੋਂ ਨਗਰ ਦੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਸੰਗਤ ਨੂੰ ਚਾਨਣਾ ਪਾਇਆ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਰੇਸ਼ਮ ਸਿੰਘ ਕਾਕਾ, ਲੱਖਾ ਸਿੰਘ ਸਮੇਤ ਸਮੂਹ ਕਮੇਟੀ ਅਤੇ ਸਾਬਕਾ ਕਮੇਟੀ ਮੈਂਬਰ ਅਤੇ ਨਗਰ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ।