ਹਰ ਕਿਸੇ ਨੂੰ ਮਿਲੇਗਾ 10 ਲੱਖ ਤਕ ਦਾ ਮੁਫ਼ਤ ਇਲਾਜ : ਵਿਧਾਇਕ ਸਿੱਧੂ
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਤਕ ਦਾ
Publish Date: Sun, 01 Feb 2026 06:46 PM (IST)
Updated Date: Mon, 02 Feb 2026 04:11 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਸਿਹਤ ਬੀਮਾ ਕਾਰਡਾਂ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਪਿੰਡ ਅਕਲੀਆ ਜਲਾਲ, ਸਿਰੀਏਵਾਲਾ ਆਦਿ ਦੇ ਸੈਂਟਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਰਡ ਬਣਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਇਕ ਪਰਿਵਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਦੇਣ ਦੀ ਨਿਵੇਕਲੀ ਪਹਿਲ ਦੀ ਵਿਰੋਧੀ ਵੀ ਪ੍ਰਸ਼ੰਸਾ ਕਰ ਰਹੇ ਹਨ। ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਸਿਹਤ ਬੀਮਾ ਕਾਰਡ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਤਰ੍ਹਾਂ ਦੇ ਹਸਪਤਾਲਾਂ ਵਿੱਚ ਮਾਨਤਾ ਪ੍ਰਾਪਤ ਹੈ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ। ਇਸ ਯੋਜਨਾ ਦੇ ਦਾਇਰੇ ਵਿੱਚ 2000 ਹਜ਼ਾਰ ਤੋਂ ਵੱਧ ਸਿਹਤ ਸੇਵਾਵਾਂ ਨੂੰ ਸ਼ਾਮਿਲ ਕੀਤਾਗਿਆ ਹੈ, ਜਿਸ ਵਿਚ ਛੋਟੀਆਂ ਬਿਮਾਰੀਆਂ ਤੋਂ ਲੈਕੇ ਵੱਡੇ ਆਪ੍ਰੇਸ਼ਨ ਵੀ ਕੀਤੇ ਜਾਣਗੇ ਤੇ ਇਹ ਕਦਮ ਪੰਜਾਬ ਦੇ ਸਿਹਤ ਢਾਂਚੇ ’ਚ ਇਕ ਵੱਡੀ ਕ੍ਰਾਂਤੀ ਸਾਬਿਤ ਹੋਵੇਗਾ। ਵਿਧਾਇਕ ਸਿੱਧੂ ਨੇ ਸਬੰਧਿਤਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਤੇਜ਼ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਆ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਅਤੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਹਾ ਲੈਣ।