ਪਾਣੀ ਦੀ ਸਮੱਸਿਆ ਹੱਲ ਕਰਨ ਲਈ 9.66 ਲੱਖ ਰੁਪਏ ਜਾਰੀ
ਪਿੰਡ ਪੱਕਾ ਕਲਾਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਵੱਲ ਕਦਮ, 9.66 ਲੱਖ ਦੀ ਗਰਾਂਟ ਜਾਰੀ
Publish Date: Sun, 01 Feb 2026 07:02 PM (IST)
Updated Date: Mon, 02 Feb 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪੱਕਾ ਰਾਜਵਾਹਾ ਤੋਂ ਜਲਘਰ ਤਕ ਪਾਈਪ ਲਾਈਨ ਪਾਉਣ ਲਈ ਗਰਾਂਟ ਜਾਰੀ ਕੀਤੀ ਹੈ। ਧੰਨਵਾਦ ਕਰਦਿਆਂ ਪਿੰਡ ਦੇ ਸਰਪੰਚ ਬਲਕਰਨ ਸਿੰਘ ਨੇ ਕਿਹਾ ਕਿ ਪਿੰਡ ’ਚ ਪੀਣਯੋਗ ਪਾਣੀ ਦੀ ਕਾਫੀ ਸਮੇਂ ਤੋਂ ਦਿੱਕਤ ਚੱਲ ਰਹੀ ਸੀ। ਇਸ ਸਬੰਧੀ ਹਲਕਾ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਤੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਪੱਕਾ ਕਲਾਂ ਦੀ ਕੋਸ਼ਿਸ਼ਾਂ ਸਦਕਾ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ 9.66 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਰਾਜਵਾਹੇ ਤੋਂ ਲਗਭਗ 600 ਮੀਟਰ ਤਕ ਪਾਈਪ ਲਾਈਨ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਭਵਿੱਖ ਵਿਚ ਹੋਰ ਗਰਾਂਟ ਪ੍ਰਾਪਤ ਕਰਕੇ ਪਾਈਪਲਾਈਨ ਨੂੰ ਜਲਘਰ ਤਕ ਪੂਰਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣਯੋਗ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।