- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਲਾਨਾ ਸਮਾਰੋਹ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

-ਸਾਲਾਨਾ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਬਠਿੰਡਾ ਅਧੀਨ ਰਾਮਪੁਰਾ ਫੂਲ ਮੰਡੀ ਦੇ ਪੀਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਮੰਡੀ ਜ਼ਿਲ੍ਹਾ ਬਠਿੰਡਾ ਦਾ ਸਾਲਾਨਾ ਸਮਾਗਮ ਬਹੁਤ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਹਲਕਾ ਰਾਮਪੁਰਾ ਫੂਲ ਦੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਮਮਤਾ ਖੁਰਾਣਾ ਸੇਠੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਵੱਲੋਂ ਕੀਤੀ ਗਈ।
ਰਾਮਪੁਰਾ ਫੂਲ ਨਗਰ ਕੌਂਸਲ ਦੇ ਪ੍ਰਧਾਨ ਕਿਰਨਦੀਪ ਕੌਰ ਅਤੇ ਆਮ ਆਦਮੀ ਪਾਰਟੀ ਦੇ ਉੱਘੇ ਆਗੂ ਰੌਬੀ ਬਰਾੜ ਨੇ ਆਪਣੀ ਪੂਰੀ ਟੀਮ ਨਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੇ ਲਈ ਵਿਦਿਆਰਥੀਆਂ ਵੱਲੋਂ ਬਹੁਤ ਖ਼ੂਬਸੂਰਤ ਸਜਾਵਟ ਕੀਤੀ ਸੀ, ਬੇਹੱਦ ਆਕਰਸ਼ਕ ਰੰਗੋਲੀ ਬਣਾਈ ਗਈ ਸੀ। ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ, ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸਟੇਜ ’ਤੇ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ।
ਵਿਦਿਆਰਥੀਆਂ ਦੀਆਂ ਰਚਨਾਵਾਂ ਨਾਲ ਤਿਆਰ ਕੀਤਾ ਗਿਆ ਸਕੂਲ ਮੈਗਜ਼ੀਨ 'ਅੱਧਘੜੀਆਂ ਕਲਮਾਂ ' ਜਾਰੀ ਕੀਤਾ ਗਿਆ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਬਲਕਾਰ ਸਿੰਘ ਸਿੱਧੂ ਨੇ ਜਿੱਥੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਸਲਾਹਿਆ ਉੱਥੇ ਸਕੂਲ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਸਕੂਲ ਵਿੱਚ ਨਵੀਂਆਂ ਤਿਆਰ ਕੀਤੀਆਂ ਗਈਆਂ ਆਧੁਨਿਕ ਸਾਇੰਸ ਫਿਜਿਕਸ ਤੇ ਕੈਮਿਸਟਰੀ ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਸੇਠੀ ਵੱਲੋਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ ਤੇ ਸਕੂਲ ਦੀਆਂ ਪ੍ਰਾਪਤੀਆਂ ਵੱਲ ਝਾਤ ਮਾਰਦੇ ਹੋਏ। ਆਉਣ ਵਾਲੇ ਸਮੇਂ ’ਚ ਇਹ ਸਕੂਲ ਪੰਜਾਬ ਦੇ ਉੱਤਮ ਸਕੂਲਾਂ ਵਿਚ ਸ਼ਾਮਲ ਹੋਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੀਆਂ ਲੁਕੀਆਂ ਹੋਈਆਂ ਖੂਬੀਆਂ ਨੂੰ ਸਾਹਮਣੇ ਲਿਆਉਣ ਲਈ ਸਮੁੱਚੇ ਸਕੂਲ ਸਟਾਫ ਦੀ ਪ੍ਰਸ਼ੰਸਾ ਕੀਤੀ। ਸਕੂਲ ਦੀ ਪ੍ਰਗਤੀ ਰਿਪੋਰਟ ਸਕੂਲ ਪ੍ਰਿੰਸੀਪਲ ਸੁਨੀਲ ਕੁਮਾਰ ਗੁਪਤਾ ਵੱਲੋਂ ਪੜ੍ਹੀ। ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਟਰੱਕ ਯੂਨੀਅਨ ਪ੍ਰਧਾਨ ਸ਼ੇਰ ਬਹਾਦਰ ਸਿੰਘ ਧਾਲੀਵਾਲ, ਸ਼ਹਿਰ ਦੇ ਲਗਭਗ ਸਾਰੇ ਨਗਰ ਕੌਂਸਲਰ ਸਕੂਲ ਦੇ ਸੇਵਾਮੁਕਤ ਅਧਿਆਪਕ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨਾਂ ਤੋਂ ਇਲਾਵਾ ਬਲਾਕ ਨੋਡਲ ਅਫ਼ਸਰ ਭਗਤਾ ਰਾਕੇਸ਼ ਕੁਮਾਰ, ਆਲੇ-ਦੁਆਲੇ ਦੇ ਸਕੂਲਾਂ ਦੇ ਪ੍ਰਿੰਸੀਪਲ ਗੀਤਾ ਅਰੋੜਾ, ਕੁਲਵਿੰਦਰ ਸਿੰਘ ਢਿੱਲੋ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਹੈੱਡਮਾਸਟਰ ਕੁਲਵਿੰਦਰ ਕਟਾਰੀਆ, ਜੋਤੀ ਗਰਗ ਸਕੂਲ ਇੰਚਾਰਜ ਜਗਸੀਰ ਸਿੰਘ, ਕਮਲਜੀਤ ਕੌਰ, ਜਸਵੀਰ ਸਿੰਘ, ਧਰਮਵੀਰ ਸਿੰਘ, ਅਪਰਪਾਰ ਸਿੰਘ, ਅਵਨੀਸ਼ ਕੁਮਾਰ, ਸੀਐੱਚਟੀ ਅੰਗਰੇਜ਼ ਸਿੰਘ, ਮਾਨਵ ਨਾਗਪਾਲ, ਮੀਡੀਆ ਕੋਆਰਡੀਨੇਟਰ ਬਲਵੀਰ ਸਿੱਧੂ ਬਠਿੰਡਾ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਮਿਹਨਤ ਕਰਕੇ ਇਸ ਪ੍ਰੋਗਰਾਮ ਨੂੰ ਨੇਪਰੇ ਚੜ੍ਹਾਉਣ ਵਿੱਚ ਮਦਦ ਕੀਤੀ। ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਲਖਬੀਰ ਕੌਰ ਤੇ ਸੁਦੇਸ਼ ਕੁਮਾਰੀ ਨੇ ਬਾਖੂਬੀ ਨਿਭਾਈ।