ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਫੇਜ਼-2 ਦੀ ਸ਼ੁਰੂਆਤ
ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਫੇਜ਼-2 ਦੀ ਸ਼ੁਰੂਆਤ
Publish Date: Mon, 02 Feb 2026 05:48 PM (IST)
Updated Date: Tue, 03 Feb 2026 04:08 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਬਠਿੰਡਾ ਵਿੱਚ ਸਕਸ਼ਮ ਆਂਗਨਵਾੜੀ ਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਲਈ ਟਾਇਰ–ਟੂ (ਫੇਜ਼–2) ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਟ੍ਰੇਨਿੰਗ ਦਾ ਉਦੇਸ਼ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੀ ਸੰਭਾਲ, ਪੋਸ਼ਣ ਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਅੱਜ ਇਸ ਟ੍ਰੇਨਿੰਗ ਤਹਿਤ ਬਲਾਕ ਭਗਤਾ ਭਾਈਕਾ ਦੇ ਆਂਗਨਵਾੜੀ ਕੇਂਦਰਾਂ ਵਿੱਚ ਕਾਰਜਰਤ ਆਂਗਨਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ’ਚ ਬੱਚਿਆਂ ਦੇ ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ (ਈਸੀਸੀਈ.) ਤੇ ਸਰਗਰਮੀ ਆਧਾਰਿਤ ਪੜ੍ਹਾਈ ਦੇ ਤਰੀਕਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਵਰਕਰਾਂ ਨੂੰ ਪ੍ਰਯੋਗਾਤਮਕ ਤਰੀਕਿਆਂ ਰਾਹੀਂ ਬੱਚਿਆਂ ਦੀ ਸਿੱਖਣ ਸਮਰੱਥਾ ਨੂੰ ਵਿਕਸਿਤ ਕਰਨ ਬਾਰੇ ਵੀ ਜਾਣੂ ਕਰਵਾਇਆ। ਇਹ ਟ੍ਰੇਨਿੰਗ ਸ਼ਾਲਿਨੀ ਜਿੰਦਲ (ਜ਼ਿਲ੍ਹਾ ਕੋਆਰਡੀਨੇਟਰ, ਪੋਸ਼ਣ), ਸੁਸ਼ੀਲ ਕੁਮਾਰ, ਮਨਪ੍ਰੀਤ ਸਿੰਘ (ਬਲਾਕ ਕੋਆਰਡੀਨੇਟਰ, ਪੋਸ਼ਣ), ਸਿਮਰਨਜੀਤ ਕੌਰ (ਮੀਡੀਆ ਡਾਕੂਮੈਂਟ ਅਸਿਸਟੈਂਟ) ਅਤੇ ਬਲਾਕ ਭਗਤਾ ਭਾਈਕਾ ਦੇ ਸਮੂਹ ਸੁਪਰਵਾਈਜ਼ਰਾਂ ਵੱਲੋਂ ਕਰਵਾਈ। ਇਸ ਮੌਕੇ ਜੋਗਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਵੱਲੋਂ ਈਸੀਸੀਈ. ਦੇ ਸਬੰਧ ’ਚ ਆਂਗਨਵਾੜੀ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਨਵਾੜੀ ਵਰਕਰਾਂ ਦੀ ਸਮਰੱਥਾ ’ਚ ਵਾਧਾ ਕਰਨਾ ਹੈ ਤਾਂ ਜੋ ਬੱਚਿਆਂ ਨੂੰ ਪੋਸ਼ਣ ਦੇ ਨਾਲ-ਨਾਲ ਗੁਣਵੱਤਾਪੂਰਨ ਸਿੱਖਿਆ ਵੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ’ਚ ਜ਼ਿਲ੍ਹੇ ਦੇ ਹੋਰ ਬਲਾਕਾਂ ਦੇ ਆਂਗਨਵਾੜੀ ਵਰਕਰਾਂ ਲਈ ਵੀ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਕਰਵਾਈਆਂ ਜਾਣਗੀਆਂ।