ਸੇਵਾਮੁਕਤ ਮੁਲਾਜ਼ਮਾਂ ਦਾ ਕੀਤਾ ਸਨਮਾਨ
ਸੇਵਾਮੁਕਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
Publish Date: Tue, 03 Feb 2026 04:22 PM (IST)
Updated Date: Wed, 04 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ’ਚ ਬਤੌਰ ਸਹਾਇਕ ਮਲੇਰੀਆ ਅਫ਼ਸਰ ਸਤਪਾਲ ਸਿੰਘ, ਸੀਨੀਅਰ ਸਹਾਇਕ ਲਲਿਤ ਕੁਮਾਰ ਤੇ ਸਫਾਈ ਸੇਵਕ ਰਾਮ ਬਲੀ ਰਾਮ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ’ਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਮੰਗਲਵਾਰ ਨੂੰ ਸੇਵਾਮੁਕਤੀ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਨ੍ਹਾਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਨਾਲ ਕੰਮ ਕੀਤਾ ਹੈ।ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਸੇਵਾ ਮੁਕਤ ਹੋ ਕੇ ਜਾ ਰਹੇ ਹਨ, ਜੋ ਕਿ ਵਧਾਈ ਦੇ ਪਾਤਰ ਹਨ। ਇਸ ਮੌਕੇ ਮੌਜੂਦ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਸੇਵਾ ਮੁਕਤ ਤਿੰਨਾਂ ਮੁਲਾਜ਼ਮਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।