ਲੋਕਾਂ ਨੂੰ ਕੁਸ਼ਟ ਰੋਗ ਸਬੰਧੀ ਕੀਤਾ ਜਾਗਰੂਕ
ਲੋਕਾਂ ਨੂੰ ਕੁਸ਼ਟ ਰੋਗ ਸਬੰਧੀ ਕੀਤਾ ਜਾਗਰੂਕ
Publish Date: Tue, 03 Feb 2026 04:32 PM (IST)
Updated Date: Wed, 04 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਕੈਂਟ ਰੋਡ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਵਿਖੇ ਕੁਸ਼ਟ ਰੋਗ (ਲੈਪਰੋਸੀ) ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਦੀ ਪੈਰਾ ਲੀਗਲ ਵਲੰਟੀਅਰ ਸ਼ਸ਼ੀ ਸ਼ਿਖਾ ਦੇ ਸਹਿਯੋਗ ਨਾਲ ਲੋਕਾਂ ਨੂੰ ਕੁਸ਼ਟ ਰੋਗ ਦੇ ਲੱਛਣਾਂ, ਬਚਾਅ ਅਤੇ ਮੁਫ਼ਤ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੱਤੀ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਠੀਕ ਹੋ ਸਕਣ ਵਾਲੀ ਬਿਮਾਰੀ ਹੈ ਤੇ ਇਸ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਉਪਲੱਬਧ ਹੈ। ਚਮੜੀ ਉੱਤੇ ਸੁੰਨ ਪੈਚ, ਸੁੰਨਪਣ ਜਾਂ ਨਾ ਭਰਨ ਵਾਲੇ ਜ਼ਖ਼ਮ ਕੁਸ਼ਟ ਰੋਗ ਦੇ ਮੁੱਖ ਲੱਛਣ ਹੋ ਸਕਦੇ ਹਨ, ਜਿਸ ਦੀ ਸੂਰਤ ’ਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੁਸ਼ਟ ਰੋਗੀਆਂ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਲੋਕਾਂ ਨੂੰ ਕੁਸ਼ਟ ਰੋਗ ਦੀ ਪਛਾਣ ਤੇ ਇਲਾਜ ਸਬੰਧੀ ਪਰਚੇ ਵੀ ਵੰਡੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਸਕ੍ਰੀਨਿੰਗ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਮੰਜੂ ਦੇਵੀ ਆਸ਼ਾ ਵਰਕਰ ਤੇ ਬਲਵਿੰਦਰ ਕੌਰ ਆਂਗਨਵਾੜੀ ਵਰਕਰ ਹਾਜ਼ਰ ਸਨ ।