ਕਰਨ ਕੁਮਾਰ ਬੀਸੀਏ-2 ’ਚ ਰਿਹਾ ਅੱਵਲ
ਬੀਸੀਏ ਦੇ ਕਰਨ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Tue, 03 Feb 2026 04:34 PM (IST)
Updated Date: Wed, 04 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ’ਚ ਡੀਏਵੀ ਕਾਲਜ ਦੇ ਬੀਸੀਏ ਸਮੈਸਟਰ-2 ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਤੀਜੇ ਅਨੁਸਾਰ ਕਰਨ ਕੁਮਾਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਤੇ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਿਭਾਗ ਦੇ ਸ਼ਾਨਦਾਰ ਨਤੀਜਿਆਂ ’ਤੇ ਵਧਾਈ ਦਿੱਤੀ।