ਰੇਲਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ
ਰੇਲਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Publish Date: Tue, 03 Feb 2026 04:36 PM (IST)
Updated Date: Wed, 04 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ ਗੋਨਿਆਣਾ ਰੋਡ ’ਤੇ ਪਿੰਡ ਗਿੱਲਪਤੀ ’ਚ ਫਾਟਕ ਤੋ ਅੱਗੇ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇਕ ਵਿਅਕਤੀ ਰੇਲਗੱਡੀ ਨਾਲ ਟਕਰਾਅ ਗਿਆ, ਜਿਸ ਨਾਲ ਉਕਤ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਤੇ ਜੀਆਰਪੀ ਦੇ ਅਧਿਕਾਰੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਅੰਤ ’ਚ ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਗਿੱਲਪਤੀ ਵਜੋਂ ਹੋਈ ਹੈ।