ਚੋਰੀ ਕਰਨ ਦੇ ਦੋਸ਼ ’ਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਚੋਰੀ ਕਰਨ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Tue, 03 Feb 2026 04:37 PM (IST)
Updated Date: Wed, 04 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਚੋਰੀ ਦੇ ਦੋ ਮਾਮਲਿਆਂ ’ਚ ਕੇਸ ਦਰਜ ਕੀਤਾ ਹੈ। ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਮੁਲਤਾਨੀਆ ਰੋਡ ਨਿਵਾਸੀ ਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ 24 ਜਨਵਰੀ ਨੂੰ ਉਹ ਮੋਟਰਸਾਈਕਲ ’ਤੇ ਮੁਲਤਾਨੀਆ ਰੋਡ ਸਥਿਤ ਗੁਰੂ ਨਾਨਕ ਪੁਰਾ ਸਰਵਿਸ ਸਟੇਸ਼ਨ ’ਤੇ ਗਿਆ ਸੀ। ਇਸ ਦੌਰਾਨ ਉਹ ਉੱਥੇ ਰੱਖੀ ਕੁਰਸੀ ’ਤੇ ਬੈਠ ਗਿਆ। ਇਸੇ ਸਮੇਂ ਇਕ ਆਲਟੋ ਕਾਰ ਤੇ ਇਕ ਬਾਈਕ ਸਵਾਰ ਉਸ ਕੋਲ ਆ ਕੇ ਰੁਕੇ। ਦੋਸ਼ੀਆਂ ਨੇ ਉਸ ਨਾਲ ਹੱਥ ਮਿਲਾਉਂਦੇ ਹੋਏ ਉਸ ਦੀ ਸੋਨੇ ਦੀ ਅੰਗੂਠੀ ਚੋਰੀ ਕਰ ਲਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜਾ ਮਾਮਲਾ ਥਾਣਾ ਰਾਮਾ ਖੇਤਰ ਤੋਂ ਸਾਹਮਣੇ ਆਇਆ ਹੈ। ਇੱਥੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੀਨੀਅਰ ਮੈਡੀਕਲ ਅਫ਼ਸਰ ਨੇ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਮੁਤਾਬਕ ਪਿੰਡ ਜੱਜਲ ਦੇ ਸਬ ਸੈਂਟਰ ਤੋਂ ਕੋਈ ਅਣਪਛਾਤਾ ਵਿਅਕਤੀ ਮੇਨ ਚੇਅਰ, ਪ੍ਰਿੰਟਰ, ਵਜ਼ਨ ਮਸ਼ੀਨ, ਇਕ ਡੱਬਾ ਸਿਰੰਜਾਂ, ਸੀਐਚਓ ਏਗਜ਼ਾਮੀਨੇਸ਼ਨ ਕਿੱਟ, ਕੇਟਲ, ਗੇਜ ਪੀਸ ਡਰਮ, ਦੋ ਟਾਰਚ ਆਦਿ ਚੋਰੀ ਕਰਕੇ ਲੈ ਗਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।