ਹਰਗੋਬਿੰਦ ਸਕੂਲ ’ਚ ਕਰਵਾਏ ਧਾਰਮਿਕ ਪ੍ਰੀਖਿਆ ਮੁਕਾਬਲੇ
ਹਰਗੋਬਿੰਦ ਪਬਲਿਕ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ
Publish Date: Tue, 03 Feb 2026 05:04 PM (IST)
Updated Date: Wed, 04 Feb 2026 04:05 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕ
ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਸਰੀ ਜਮਾਤ ਤੋਂ ਲੈ ਕੇ 12ਵੀਂ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਪ੍ਰੀਖਿਆਵਾਂ ਦਾ ਨਤੀਜਾ ਅੰਮ੍ਰਿਤਸਰ ਸਾਹਿਬ ਮੰਜੀ ਹਾਲ ਵਿਖੇ ਐਲਾਨਿਆ ਗਿਆ। ਜਿਸ ਵਿਚ ਸਕੂਲ ਦੇ ਦੂਜਾ ਪੜਾਅ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਰਟ ਵਾਚ, ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਤੀਜਾ ਪੜਾਅ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਇਲੈਕਟ੍ਰਿਕ ਕੇਟਲ, ਘੜੀ, ਸਮਾਰਟ ਵਾਚ, ਟਰਾਫੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਤੀਜੇ ਪੜਾਅ ’ਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਮਾਰਟ ਵਾਚ, ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸੋਨੂੰ ਕੁਮਾਰ ਨੇ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਦੇ ਮੁੱਖ ਬੁਲਾਰਾ ਜਸਵਿੰਦਰ ਸਿੰਘ ਖਾਲਸਾ (ਯੂਕੇ) ਵਾਲੇ, ਸੰਪੂਰਨ ਸਿੰਘ (ਵਾਈਸੀ) ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ ਤੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੀਖਿਆਵਾਂ ਹਰ ਸਾਲ ਕਰਵਾਉਂਦੇ ਰਹਿਣੇ ਚਾਹੀਦੇ ਹਨ, ਤਾਂ ਜੋ ਬੱਚਿਆਂ ਦਾ ਸਿੱਖੀ ਪ੍ਰਤੀ ਉਤਸ਼ਾਹ ਬਣਿਆ ਰਹੇ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।