ਕੋਟਫੱਤਾ ’ਚ ਸਿਹਤ ਬੀਮਾ ਯੋਜਨਾ ਕਾਰਡ ਬਣਨੇ ਸ਼ੁਰੂ
ਪਿੰਡ ਕੋਟਫੱਤਾ ਵਿਖੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੀ ਸ਼ੁਰੂਆਤ
Publish Date: Tue, 03 Feb 2026 08:45 PM (IST)
Updated Date: Wed, 04 Feb 2026 04:14 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਕੋਟਫੱਤਾ ਵਿਚ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਅਧੀਨ ਤਿਆਰ ਕੀਤੇ ਜਾ ਰਹੇ ਕਾਰਡ ਰਾਜ ਦੇ ਹਰ ਸਰਕਾਰੀ ਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲ ਵਿੱਚ ਮਰੀਜ਼ਾਂ ਲਈ ਲਾਭਦਾਇਕ ਸਾਬਤ ਹੋਣਗੇ। ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ ਨੇ ਦੱਸਿਆ ਕਿ ਇਹ ਸਿਹਤ ਬੀਮਾ ਕਾਰਡ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਨਾਲ ਇਲਾਜ ਦੌਰਾਨ ਲੋਕਾਂ ’ਤੇ ਆਰਥਿਕ ਬੋਝ ਘੱਟ ਹੋਵੇਗਾ ਤੇ ਹਰ ਵਰਗ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਮਿਲ ਸਕਣਗੀਆਂ। ਸਮਾਗਮ ਦੌਰਾਨ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ ਦੇ ਨਾਲ ਪਰਮਜੀਤ ਸਿੰਘ (ਚੇਅਰਮੈਨ), ਨਗਰ ਕੌਂਸਲ ਦੇ ਮੀਤ ਪ੍ਰਧਾਨ ਇਕਬਾਲ ਸਿੰਘ, ਗੁਰਮੇਲ ਸਿੰਘ (ਐੱਮਸੀ.), ਸੁਖਬੀਰ ਸਿੰਘ (ਬਲਾਕ ਪ੍ਰਧਾਨ), ਜਰਨੈਲ ਸਿੰਘ, ਯਾਦਵਿੰਦਰ ਸਿੰਘ ਰੋਮਾਣਾ (ਮੀਡੀਆ ਇੰਚਾਰਜ), ਸਿਮਰਜੀਤ ਕੌਰ (ਬਲਾਕ ਪ੍ਰਧਾਨ, ਮਹਿਲਾ ਵਿੰਗ) ਅਤੇ ਬੱਬੂ ਕੁਮਾਰ (ਯੂਥ ਬਲਾਕ ਪ੍ਰਧਾਨ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਅੰਤ ਵਿਚ ਹਾਜ਼ਰ ਆਗੂਆਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ।