ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
ਅਣਪਛਾਤੇ ਚਾਲਕ ਖਿਲਾਫ ਕੇਸ ਦਰਜ
Publish Date: Wed, 04 Feb 2026 04:34 PM (IST)
Updated Date: Thu, 05 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੋਟਰਸਾਈਕਲ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸੋਨੂੰ ਕੁਮਾਰ ਵਾਸੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਠਿੰਡਾ ਦੇ ਪੀਰਖਾਨਾ ਕੋਲ ਜਾ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫਤਾਰ ਇਨੋਵਾ ਗੱਡੀ ਨੰਬਰ ਪੀਬੀ 03 ਬੀਜੀ 552 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਇਨੋਵਾ ਗੱਡੀ ਦੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।