ਹੈਰੋਇਨ ਤੇ ਪਾਬੰਦੀਸ਼ੁਦਾ ਪਦਾਰਥਾਂ ਸਣੇ 12 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ
Publish Date: Wed, 04 Feb 2026 04:37 PM (IST)
Updated Date: Thu, 05 Feb 2026 04:02 AM (IST)

ਸੀਨੀਅਰ ਸਟਾਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 12 ਵਿਅਕਤੀਆਂ ਨੂੰ ਭਾਰੀ ਮਾਤਰਾ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 25.37 ਗ੍ਰਾਮ ਹੈਰੋਇਨ, 1100 ਪਾਬੰਦੀਸ਼ੁਦਾ ਕੈਪਸੂਲ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਹਨ। ਪ੍ਰਾਪਤ ਜਾਣਕਾਰੀ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਬਲਾਹੜ ਵਿੰਝੂ ’ਚ ਛਾਪਾਮਾਰੀ ਕਰਦਿਆਂ ਅੰਮ੍ਰਿਤਪਾਲ ਸਿੰਘ ਵਾਸੀ ਹਰਰਾਏਪੁਰ ਨੂੰ 1100 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਥਾਣਾ ਭਗਤਾ ਭਾਈ ਕਾ ਦੀ ਪੁਲਿਸ ਨੇ ਪਿੰਡ ਮਲੂਕਾ ਵਿਚ ਛਾਪੇਮਾਰੀ ਕਰਦਿਆਂ ਰਾਮ ਨਰਾਇਣ ਨੂੰ 2.25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਦੂਲੇਵਾਲਾ ਵਿੱਚੋਂ ਭਿੰਦਰ ਸਿੰਘ ਨੂੰ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪਿੰਡ ਮਹਿਰਾਜ ’ਚ ਛਾਪਾਮਾਰੀ ਕਰਦਿਆਂ ਹਰਜਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਰੂਪਦੀਪ ਸਿੰਘ ਵਾਸੀਆਨ ਪਿੰਡ ਮਹਿਰਾਜ ਨੂੰ 51.67 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾਮਾਰੀ ਕਰਦਿਆਂ ਪਿੰਡ ਚਾਉਕੇ ਤੋਂ ਸੰਦੀਪ ਸਿੰਘ ਨੂੰ 5.30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਕੋਟਭਾਰਾ ’ਚ ਛਾਪਾਮਾਰੀ ਕਰਦਿਆਂ ਹਰਵਿੰਦਰ ਸਿੰਘ ਤੇ ਪਰਮਿੰਦਰ ਸਿੰਘ ਵਾਸੀ ਪਿੰਡ ਕੋਟਭਾਰਾ ਨੂੰ 2.2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਸਿੰਗੋ ਮੰਡੀ ’ਚ ਇੱਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7.8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪ ਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਨਰ ਸਿੰਘ ਕਲੋਨੀ ਵਿਚ ਛਾਪੇਮਾਰੀ ਕਰਦਿਆਂ ਮੂਰਤੀ ਦੇਵੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਦੋਂ ਕਿ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਬਾਜਕ ਤੋਂ ਅੰਗਰੇਜ਼ ਸਿੰਘ ਨੂੰ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।