ਬਲਾਕ ਐਕਸਟੈਸ਼ਨ ਐਜੂਕੇਟਰਾਂ ਨੇ ਕੀਤੀ ਮਹੀਨਾਵਾਰ ਮੀਟਿੰਗ
ਸਮੂਹ ਬਲਾਕ ਐਕਸਟੈਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Wed, 04 Feb 2026 04:43 PM (IST)
Updated Date: Thu, 05 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਚਲ ਰਹੀਆਂ ਸਿਹਤ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕਰਨਾ ਅਤੇ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ। ਮੀਟਿੰਗ ਦੌਰਾਨ ਡਿਪਟੀ ਮਾਸ ਮੀਡੀਆ ਅਫਸਰ ਰੋਹਿਤ ਜਿੰਦਲ ਅਤੇ ਕੇਵਲ ਸਿੰਘ ਤੋਂ ਇਲਾਵਾ ਬੀਈਈ ਮਾਲਵਿੰਦਰ ਸਿੰਘ ਤਿਉਣਾ, ਮਹੇਸ਼ ਸ਼ਰਮਾ, ਸਾਹਿਲ ਪੁਰੀ, ਮਨਜੀਤ ਸਿੰਘ, ਸੋਨਦੀਪ ਸਿੰਘ ਸੰਧੂ, ਜਗਤਾਰ ਸਿੰਘ ਅਤੇ ਗਗਨਦੀਪ ਸਿੰਘ ਭੁੱਲਰ ਨੇ ਭਾਗ ਲਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਸਕੂਲਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਸਿਹਤ ਸਬੰਧੀ ਮੀਟਿੰਗਾਂ, ਕੈਂਪਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਵਰਗੇ ਮੈਦਾਨੀ ਸਟਾਫ ਦਾ ਅਹਿਮ ਯੋਗਦਾਨ ਹੁੰਦਾ ਹੈ। ਘੱਟ ਲਿੰਗ ਅਨੁਪਾਤ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਅਤੇ ਧੀ-ਪੁੱਤਰ ਦੀ ਸਮਾਨਤਾ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਨਾਲ ਹੀ ਪੀਸੀਪੀਐਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।