ਸ਼ੱਕੀ ਹਾਲਾਤ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਸ਼ੱਕੀ ਹਾਲਾਤਾਂ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Publish Date: Wed, 04 Feb 2026 05:17 PM (IST)
Updated Date: Thu, 05 Feb 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸਿਵਲ ਲਾਈਨ ਇਲਾਕੇ ਵਿਚ ਸਥਿਤ ਇਕ ਖੰਡਰਨੁਮਾ ਇਮਾਰਤ ਵਿਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ।ਸਹਾਰਾ ਟੀਮ ਵੱਲੋਂ ਤੁਰੰਤ ਪੁਲਿਸ ਕੰਟਰੋਲ ਰੂਮ ਅਤੇ ਥਾਣਾ ਸਿਵਲ ਲਾਈਨ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਘਟਨਾ ਦੀ ਜਾਂਚ ਕੀਤੀ। ਪੁਲਿਸ ਦੀ ਮੌਜੂਦਗੀ ਵਿਚ ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਤਲਾਸ਼ੀ ਲਈ ਗਈ, ਪਰ ਉਸ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਿਸ ਕਾਰਵਾਈ ਉਪਰੰਤ ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।