ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਘੋੜਿਆਂ ਦੇ ਮੇਲੇ ’ਚ ਸ਼ਿਰਕਤ
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਘੋੜਿਆਂ ਦੇ ਮੇਲੇ ਵਿਚ ਕੀਤੀ ਸ਼ਿਰਕਤ
Publish Date: Wed, 04 Feb 2026 05:47 PM (IST)
Updated Date: Thu, 05 Feb 2026 04:05 AM (IST)
-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਲੀ ਪਹਿਲ ਦੀ ਕੀਤੀ ਸ਼ਲਾਘਾ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਅੱਜ ਆਪਣੇ ਸਾਥੀਆਂ ਸਮੇਤ ਤਲਵੰਡੀ ਸਾਬੋ ਵਿਖੇ ਕਰਵਾਏ ਪੰਜਵੇਂ ਘੋੜੇ ਘੋੜੀਆਂ ਦੇ ਮੇਲੇ ਵਿਚ ਸ਼ਿਰਕਤ ਕਰਦਿਆਂ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਮੇਲਾ ਕਮੇਟੀ ਅਤੇ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਘੋੜਿਆਂ ਦੇ ਮੇਲੇ ਪੰਜਾਬ ਦੀ ਰਵਾਇਤੀ ਸੰਸਕ੍ਰਿਤੀ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਦੂਰ ਰੱਖਣ ਲਈ ਇਕ ਮਜ਼ਬੂਤ ਅਤੇ ਸਕਾਰਾਤਮਕ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਘੋੜ ਸਵਾਰੀ ਤੇ ਖੇਡਾਂ ਨਾਲ ਜੁੜੀਆਂ ਗਤੀਵਿਧੀਆਂ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਤੇ ਮਿਹਨਤ ਦੀ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ‘ਆਪ’ ਦੀ ਸਰਕਾਰ ਹਮੇਸ਼ਾ ਅਜਿਹੇ ਲੋਕ-ਹਿਤੈਸ਼ੀ ਅਤੇ ਸੰਸਕ੍ਰਿਤਿਕ ਉਪਰਾਲਿਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਇਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਮੇਲਾ ਕਮੇਟੀ ਵੱਲੋਂ ਰੱਖੀ ਗਈ ਮੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕਾ ਨੇ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਵਿਖੇ ਹਰ ਸਾਲ ਘੋੜਿਆਂ ਦਾ ਮੇਲਾ ਕਰਵਾਉਣ ਲਈ ਇਕ ਢੁੱਕਵੀਂ ਤੇ ਸਥਾਈ ਜਗ੍ਹਾ ਦਾ ਪ੍ਰਬੰਧ ਜਲਦ ਕੀਤਾ ਜਾਵੇਗਾ, ਤਾਂ ਜੋ ਇਹ ਮੇਲਾ ਹਰ ਸਾਲ ਹੋਰ ਵੀ ਵੱਡੇ ਪੱਧਰ ’ਤੇ ਕਰਵਾਇਆ ਜਾ ਸਕੇ।
ਪ੍ਰੋ. ਬਲਜਿੰਦਰ ਕੌਰ ਨੇ ਮੇਲਾ ਕਮੇਟੀ ਨੂੰ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਮੇਲੇ ਦੌਰਾਨ ਵਿਧਾਇਕ ਦੀ ਮੌਜੂਦਗੀ ਨਾਲ ਆਏ ਲੋਕਾਂ ਵਿਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੌਕੇ ਮੇਲੇ ਦੇ ਪ੍ਰਬੰਧਕਾਂ ਬਾਬਾ ਜੋਰਾ ਸਿੰਘ, ਕੁਲਦੀਪ ਸਿੰਘ ਚਹਿਲ, ਦਰਸ਼ਨ ਸਿੰਘ ਕੈਰੋ, ਹਰਪਾਲ ਸਿੰਘ ਸਿੱਧੂ, ਦਵਿੰਦਰ ਸਿੰਘ ਗੁੱਗੂ ਅਤੇ ਚਰਨਜੀਤ ਸਿੰਘ ਗਿੱਲ ਵੱਲੋਂ ਵਿਧਾਇਕਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਕੋਆਰਡੀਨੇਟਰ ਹਰਜੀਤ ਸਿੰਘ ਸਰਾਂ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਅਵਤਾਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਮਨਪ੍ਰੀਤ ਸਿੰਘ ਸੋਨੀ ਕੌਂਸਲਰ ਅਤੇ ਕੇਵਲ ਸਿੰਘ (ਨਿੱਜੀ ਸਹਾਇਕ ਵਿਧਾਇਕ) ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।