ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਕੀਤਾ ਦੌਰਾ
ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਤ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ
Publish Date: Thu, 05 Feb 2026 04:50 PM (IST)
Updated Date: Thu, 05 Feb 2026 04:53 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਗਾਇਆ। ਇਸ ਮੌਕੇ ਬੱਚਿਆਂ ਨੇ ਡਾਇਨਾਸੋਰ ਪਾਰਕ, ਥ੍ਰੀ ਡੀ ਸੋਅ, ਵਾਤਾਵਰਣ, ਸਪੇਸ ਰਾਕਟ, ਸਪੋਰਟਸ, ਮੈਥ ਸਾਇੰਸ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਬੱਚਿਆਂ ਨੇ ਪੂਰਾ ਆਨੰਦ ਮਾਣਿਆ। ਇਸ ਮੌਕੇ ਦਲਜੀਤ ਕੌਰ ਲੈਕਚਰਾਰ ਕਪੂਰਥਲਾ ਨੇ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ। ਇਸ ਟੂਰ ਨੂੰ ਸਫਲ ਬਣਾਉਣ ਲਈ ਰਾਜੇਸ਼ ਕੁਮਾਰ ਕੀਲਾਨੀਆ ਨੇ ਵਿਸ਼ੇਸ਼ ਸਹਿਯੋਗ ਦਿੱਤਾ।