ਮੁਫ਼ਤ ਸਿਲਾਈ ਕਢਾਈ ਕੈਂਪ ਲਾਇਆ
ਗਹਿਰੀ ਬੁੱਟਰ ਵਿਚ ਮੁਫ਼ਤ ਸਲਾਈ ਕੜਾਈ ਕੈਂਪ ਲਗਾਇਆ
Publish Date: Thu, 05 Feb 2026 04:55 PM (IST)
Updated Date: Thu, 05 Feb 2026 04:59 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਸਮਾਜ ਭਲਾਈ ਸੁਸਾਇਟੀ ਬਠਿੰਡਾ ਵੱਲੋਂ ਪਿੰਡ ਗਹਿਰੀ ਬੁੱਟਰ ਵਿਖੇ ਮੁਫ਼ਤ ਸਲਾਈ–ਕਢਾਈ ਦਾ ਕੈਂਪ ਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਰਣਜੀਤ ਸਿੰਘ ਬੰਗੀ, ਐੱਸਡੀਓ ਪਰਗਟ ਸਿੰਘ, ਗੁਰਪ੍ਰੀਤ ਸਿੰਘ ਇੰਸਪੈਕਟਰ ਅਤੇ ਐਡਵੋਕੇਟ ਰੰਜਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਚੰਦ ਸਿੰਘ ਨੇ ਕੈਂਪ ਨੂੰ ਸਫ਼ਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਕੈਂਪ ’ਚ ਸਲਾਈ-ਕੜਾਈ ਸਿੱਖਣ ਲਈ ਵੱਡੀ ਗਿਣਤੀ ਵਿੱਚ ਭੈਣਾਂ ਅਤੇ ਬੱਚੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕੈਂਪ ਦੀ ਟ੍ਰੇਨਰ ਮਨਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਬੰਗੀ ਨੇ ਕਿਹਾ ਕਿ ਸੁਸਾਇਟੀ ਸਮਾਜ ਦੀ ਸੇਵਾ ਲਈ ਹਮੇਸ਼ਾ ਤਤਪਰ ਹੈ ਅਤੇ ਗਰੀਬ ਪਰਿਵਾਰਾਂ ਲਈ ਪਿੰਡਾਂ ਵਿੱਚ ਅਜਿਹੇ ਮੁਫ਼ਤ ਕੈਂਪ ਲਾਏ ਜਾ ਰਹੇ ਹਨ। ਕੈਂਪ ਦੌਰਾਨ ਪਿੰਡ ਦੇ ਪਤਵੰਤਿਆਂ, ਪੰਚਾਇਤ ਮੈਂਬਰ ਸੰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਗੇਜਾ ਸਿੰਘ, ਸਾਬਕਾ ਪੰਚਾਇਤ ਮੈਂਬਰ ਬਬਲੂ ਸਿੰਘ ਸਾਹਿਬ, ਸਰਦਾਰ ਪ੍ਰਕਾਸ਼ ਸਿੰਘ, ਜੋਧਾ ਸਿੰਘ, ਪਾਲ ਸਿੰਘ, ਜਸਵਿੰਦਰ ਸਿੰਘ, ਹਰਦਿਆਲ ਸਿੰਘ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਰਹੇ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਹਰੇਕ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਸਟਰ ਚੰਦ ਸਿੰਘ ਵੱਲੋਂ ਸਮੁੱਚੀ ਸੁਸਾਇਟੀ ਦੀ ਟੀਮ ਦਾ ਧੰਨਵਾਦ ਕੀਤਾ ਗਿਆ।