ਚਾਉਕੇ ਚੌਕੀ ’ਚ ਗੁਰਸੇਵਕ ਰੰਧਾਵਾ ਨੇ ਸੰਭਾਲਿਆ ਅਹੁਦਾ
ਚਾਉਕੇ ਚੌਕੀ ਵਿਖੇ ਗੁਰਸੇਵਕ ਰੰਧਾਵਾ ਨੇ ਸੰਭਾਲਿਆ ਅਹੁਦਾ
Publish Date: Thu, 05 Feb 2026 04:57 PM (IST)
Updated Date: Thu, 05 Feb 2026 04:59 PM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਚਾਉਕੇ ਚੌਕੀ ਵਿਖੇ ਗੁਰਸੇਵਕ ਸਿੰਘ ਰੰਧਾਵਾ ਨੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ’ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਨਵੇਂ ਇੰਚਾਰਜ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੁਰਸੇਵਕ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਰਹੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੇ ਗਲਤ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਇਲਾਕੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਗੁਰਸੇਵਕ ਸਿੰਘ ਰੰਧਾਵਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਲੋਕਾਂ ਅਤੇ ਪੁਲਿਸ ਦੇ ਮਿਲਜੁਲ ਕੇ ਕੰਮ ਕਰਨ ਨਾਲ ਹੀ ਇਲਾਕੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਥਾਨਕ ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਇਲਾਕਾ ਵਾਸੀਆਂ ਨੇ ਨਵੇਂ ਇੰਚਾਰਜ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।