ਪੰਜਾਬ ਕੇਂਦਰੀ ਯੂਨੀਵਰਸਿਟੀ ’ਚ ਵਿਸ਼ੇਸ਼ ਲੈਕਚਰ ਕਰਵਾਇਆ
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੰਤ ਰਵਿਦਾਸ ਦੀ ਜੈਅੰਤੀ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Thu, 05 Feb 2026 05:05 PM (IST)
Updated Date: Thu, 05 Feb 2026 05:08 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਹੇਠ ਸੰਚਾਲਿਤ ਡਾ. ਅੰਬੇਡਕਰ ਚੇਅਰ ਆਨ ਹਿਊਮਨ ਰਾਈਟਸ ਐਂਡ ਐਨਵਾਇਰਨਮੈਂਟ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਭਗਤੀ ਕਾਲ ਦੇ ਮਹਾਨ ਸੰਤਾਂ ਨੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ਾਂ ਨੂੰ ਆਧੁਨਿਕ ਸਮਾਜ ਲਈ ਬਹੁਤ ਪ੍ਰਸੰਗਿਕ ਦੱਸਦਿਆਂ ਕਰੁਣਾ, ਸੇਵਾ ਅਤੇ ਸਮਾਵੇਸ਼ ਜਿਹੇ ਮੁੱਲਾਂ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਅੰਬੇਡਕਰ ਚੇਅਰ ਦੇ ਪ੍ਰੋਫੈਸਰ ਪ੍ਰੋ. ਕਨ੍ਹੱਈਆ ਤ੍ਰਿਪਾਠੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਵੱਲੋਂ ਪਿੰਡ ਘੁੱਦਾ ਦੇ ਸੰਬਰ ਸਿੰਘ ਨੂੰ ਸਨਮਾਨਿਤ ਕੀਤਾ। ਮੰਚ ਸੰਚਾਲਨ ਡਾ. ਅਸ਼ਵਨੀ ਕੁਮਾਰ ਨੇ ਕੀਤਾ, ਜਦਕਿ ਖੋਜ ਵਿਦਿਆਰਥਣਾਂ ਸ਼ੀਲੂ ਦੇਵੀ ਅਤੇ ਦੀਕਸ਼ਾ ਨੇ ਆਪਣੇ ਵਿਚਾਰ ਸਾਂਝੇ ਕੀਤੇ।