ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਵੱਟ ਵਾਹੀ
ਜਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਵੱਟ ਵਾਹੀ
Publish Date: Thu, 05 Feb 2026 05:31 PM (IST)
Updated Date: Thu, 05 Feb 2026 05:32 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਵੱਟ ਵਾਹੁਣ ਦੇ ਦੋਸ਼ ਹੇਠ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਬਿਕਰਮਜੀਤ ਸਿੰਘ ਵਾਸੀ ਬਾਬਾ ਸਿੱਧ ਨਗਰ ਨੇਹੀਂਆਂਵਾਲਾ ਨੇ ਦੱਸਿਆ ਕਿ ਹਰਨੇਕ ਸਿੰਘ ਵਾਸੀ ਨੇਹੀਆਵਾਲਾ ਨੇ ਆਪਣੇ ਸਵਰਾਜ ਟਰੈਕਟਰ ਪਿੱਛੇ ਕਲਟੀਵੇਟਰ ਪਾ ਕੇ ਉਸ ਦੀ ਜ਼ਮੀਨ ਦੀ ਵੱਟ ਵਾਹ ਦਿੱਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਨੇ ਉਸ ਨਾਲ ਗਾਲੀ-ਗਲੋਚ ਕੀਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।